ਬਾਬਾ ਮੋਤੀ ਰਾਮ ਮਹਿਰਾ ਜੀ ਦਾ ਪ੍ਰਕਾਸ਼ ਦਿਹਾੜਾ 9 ਨੂੰ
ਬਾਬਾ ਮੋਤੀ ਰਾਮ ਮਹਿਰਾ ਜੀ ਦਾ ਪ੍ਰਕਾਸ਼ ਦਿਹਾੜਾ 9 ਫਰਵਰੀ ਨੂੰ
Publish Date: Mon, 19 Jan 2026 06:48 PM (IST)
Updated Date: Mon, 19 Jan 2026 06:51 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਕੌਮ ਦੇ ਮਹਾਨ ਸ਼ਹੀਦ ਧੰਨ ਧੰਨ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਪ੍ਰਕਾਸ਼ ਦਿਹਾੜਾ 9 ਫਰਵਰੀ ਨੂੰ ਬਾਬਾ ਮੋਤੀ ਰਾਮ ਮਹਿਰਾ ਜੀ ਫੈਲਫੇਅਰ ਸੋਸਾਇਟੀ ਪੰਜਾਬ ਵੱਲੋਂ ਫਿਲੌਰ ’ਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਚੇਅਰਮੈਨ ਪਲਵਿੰਦਰ ਸਿੰਘ ਦੁਸਾਂਝ ਤੇ ਪ੍ਰਧਾਨ ਪੰਜਾਬ ਤਰਸੇਮ ਰੁਪਾਣਾ ਨੇ ਦੱਸਿਆ ਕਿ ਬਾਬਾ ਮੋਤੀ ਰਾਮ ਮਹਿਰਾ ਨੇ ਕੌਮ ਦੀ ਖਾਤਰ ਅਦੁੱਤੀ ਕੁਰਬਾਨੀ ਦਿੰਦਿਆਂ ਆਪਣਾ ਪੂਰਾ ਪਰਿਵਾਰ ਅੱਖੀਆਂ ਦੇ ਸਾਹਮਣੇ ਕੋਲੂ ’ਚ ਪੜਵਾਇਆ, ਜਿਸ ਦੀ ਕੁਰਬਾਨੀ ਦਾ ਕੋਈ ਮੁੱਲ ਨਹੀਂ ਲਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹੈ ਤੇ ਇਸ ਦਿਹਾੜੇ ਦੌਰਾਨ ਉਨ੍ਹਾਂ ਦੀ ਯਾਦ ਨੂੰ ਨਮਨ ਕਰਦਿਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਕਾਰਜ ਕਰਵਾਏ ਜਾਣਗੇ। ਇਸ ਮੌਕੇ ਡਾ. ਕੁਲਦੀਪ ਰਾਏ, ਹਰਜੀਤ ਸਿੰਘ ਢੇਸੀ, ਸੁਰਿੰਦਰ ਪਾਲ ਢੇਸੀ, ਸੁਰਜੀਤ ਸਿੰਘ ਬਰਨਾਲਾ, ਤਰਸੇਮ ਸਿੰਘ ਢਿੱਲੋਂ, ਪਲਵਿੰਦਰ ਸਿੰਘ, ਅਜੇ ਸਿੰਘ ਤੇ ਕੁਲਵੀਰ ਸਿੰਘ ਚੀਮਾ ਆਦਿ ਵੀ ਹਾਜ਼ਰ ਸਨ।