ਬਾਬਾ ਮੋਤੀ ਰਾਮ ਮਹਿਰਾ ਜੀ ਦਾ ਜਨਮ ਦਿਹਾੜਾ ਮਨਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ ’ਚ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Publish Date: Sun, 08 Feb 2026 06:56 PM (IST)
Updated Date: Mon, 09 Feb 2026 04:08 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ (ਡੇਰਾ ਸ੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ) ਵਿਖੇ ਮਹਾਨ ਸੇਵਾਦਾਰ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਬਾਬਾ ਸੁਖਵਿੰਦਰ ਸਿੰਘ ਸੰਧੂ ਵੱਲੋਂ ਕਥਾ-ਕੀਰਤਨ ਕਰ ਕੇ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਮਹਾਨ ਕੁਰਬਾਨੀ ’ਤੇ ਪ੍ਰਕਾਸ਼ ਪਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਪਹੁੰਚੀ ਸੰਗਤ ਨੂੰ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਦਾਨੀ ਵੀਰਾਂ ਤੇ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਧਾਰਮਿਕ ਸਮਾਗਮ ’ਚ ਸੰਤ ਬਾਬਾ ਜਰਨੈਲ ਸਿੰਘ, ਡਾ. ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ, ਅਮਨਪ੍ਰੀਤ ਕੌਰ ਸੰਧੂ (ਕੈਨੇਡਾ), ਭਾਈ ਦਾਰਾ ਸਿੰਘ, ਭਾਈ ਵਿਰਸਾ ਸਿੰਘ ਖਾਲਸਾ, ਡਾ. ਗੁਰਮੀਤ ਸਿੰਘ ਨੰਬਰਦਾਰ, ਭਾਈ ਗੁਰਮੇਲ ਸਿੰਘ, ਭਾਈ ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਲਾਡੀ, ਜਰਨੈਲ ਸਿੰਘ ਗ੍ਰੰਥੀ ਸਮੇਤ ਇਲਾਕੇ ਦੀਆਂ ਕਈ ਸ਼ਖ਼ਸੀਅਤਾਂ ਤੇ ਸੰਗਤ ਹਾਜ਼ਰ ਸਨ।