ਅੱਜ ਮਨਾਇਆ ਜਾਵੇਗਾ ਜਨਮ ਦਿਹਾੜਾ
ਅੱਪਰਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਦਿਹਾੜਾ ਅੱਜ ਮਨਾਇਆ ਜਾਵੇਗਾ
Publish Date: Fri, 24 Apr 2026 06:52 PM (IST)
Updated Date: Fri, 24 Apr 2026 06:55 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਗ੍ਰਾਮ ਪੰਚਾਇਤ ਅੱਪਰਾ, ਨਗਰ ਨਿਵਾਸੀਆਂ ਤੇ ਸਮੂਹ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਪੁਰਾਣਾ ਬੱਸ ਅੱਡਾ ਮੰਡੀ ਰੋਡ ਅੱਪਰਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਹਾੜਾ 25 ਅਪ੍ਰੈਲ ਨੂੰ ਸ਼ਾਮ 3 ਵਜੇ ਤੋਂ ਲੈ ਕੇ 6 ਵਜੇ ਤੱਕ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਵਿਨੈ ਕੁਮਾਰ ਅੱਪਰਾ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਬੁਲਾਰੇ ਬਾਬਾ ਸਾਹਿਬ ਜੀ ਦੇ ਜੀਵਨ, ਸੋਚ ਤੇ ਫਲਸਫੇ ਨੂੰ ਜਾਣਕਾਰੀ ਦੇਣਗੇ। ਇਸ ਮੌਕੇ ਏਕਤਾ ਕਲਾ ਮੰਚ ਲਸਾੜਾ ਵੱਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।