ਬਾਬਾ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਚੀਮਾ
ਬਾਬਾ ਸਾਹਿਬ ਜੀ ਦੀਆਂ ਸਿੱਖਿਆਵਾਂ ਘਰ ਘਰ ਤੱਕ ਪਹਿਚਾਣ ਦੀ ਲੋੜ - ਜਸਵਿੰਦਰ ਚੀਮਾ
Publish Date: Wed, 22 Apr 2026 08:48 PM (IST)
Updated Date: Wed, 22 Apr 2026 08:52 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪਿੰਡ ਚੀਮਾ ਖੁਰਦ ’ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜੈਅੰਤੀ ਰਵਿਦਾਸ ਨੌਜਵਾਨ ਸਭਾ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਬਾਬਾ ਸਾਹਿਬ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਪਾ ਕੇ ਨਮਨ ਕੀਤਾ ਗਿਆ। ਡਾ. ਜਸਵਿੰਦਰ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਬਾ ਸਾਹਿਬ ਦੇ ਵਿਚਾਰਾਂ ’ਤੇ ਚੱਲਦਿਆਂ ਸਮਾਜ ਸੇਵਾ ਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਵਿਦਿਆ ਦਾ ਅਨਮੋਲ ਤੋਹਫ਼ਾ ਦੇਣਾ ਚਾਹੀਦਾ ਹੈ ਤੇ “ਪੜ੍ਹੋ, ਜੁੜੋ, ਸੰਘਰਸ਼ ਕਰੋ” ਦੇ ਨਾਅਰੇ ਨੂੰ ਅਪਣਾਉਣਾ ਚਾਹੀਦਾ ਹੈ। ਇਸ ਸਮਾਗਮ ’ਚ ਕੁਲਵੀਰ ਸਿੰਘ (ਪੰਚ), ਕਸ਼ਮੀਰ ਲਾਲ (ਸਾਬਕਾ ਪੰਚ), ਕੁਲਦੀਪ ਸਿੰਘ ਸੋਨੀ ਕਲੇਰ, ਬਲਵਿੰਦਰ ਸਿੰਘ ਨੰਬਰਦਾਰ, ਜਸਵੀਰ ਸਿੰਘ, ਹਰਮੇਸ਼ ਲਾਲ ਸਮੇਤ ਗ੍ਰਾਮ ਪੰਚਾਇਤ ਮੈਂਬਰ ਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।