- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ
ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਰਕਸ਼ਾਪ ਵਿਭਾਗ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਗਈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਬਾਬਾ ਜੀ ਦੀ ਫੋਟੋ ਤੇ ਫੁੱਲਾਂ ਦੀ ਮਾਲਾ ਭੇਟ ਕਰਕੇ ਤੇ ਨਾਰੀਅਲ ਤੋੜਨ ਦੀ ਰਸਮ ਨਿਭਾਈ। ਬਾਬਾ ਜੀ ਬਾਰੇ ਅਧਿਆਤਮਕ ਤੌਰ ’ਤੇ ਵਰਕਸ਼ਾਪ ਸੁਪਰਡੈਂਟ ਦੁਰਗੇਸ਼ ਚੇਚੀ ਵੱਲੋਂ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਅਤੇ ਮੁਖੀ ਵਿਭਾਗਾਂ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਬਾਬਾ ਜੀ ਦੇ ਦਰਸਾਏ ਹੋਏ ਮਾਰਗ ’ਤੇ ਚੱਲਣ ਤੇ ਆਪਣੇ ਤਕਨੀਕੀ ਗਿਆਨ ਦੀ ਵਰਤੋਂ ਨਾਲ ਲੋਕ ਭਲਾਈ ਦੇ ਕੰਮ ਲੋੜਾਂ ਵਾਸਤੇ ਕਰਣ ਦੀ ਵਿਦਿਆਰਥੀਆਂ ਨੂੰ ਸੁੰਹ ਚੁਕਾਈ। ਇਸ ਮੌਕੇ ਐੱਲ.ਈ.ਡੀ ਦਾ ਉਦਘਾਟਨ ਵੀ ਕੀਤਾ ਗਿਆ। ਇਸ ਸਮਾਗਮ ’ਚ ਡਾ. ਸੰਜੇ ਬਾਂਸਲ, ਡਾ. ਰਾਜੀਵ ਭਾਟੀਆ, ਕਸ਼ਮੀਰ ਕੁਮਾਰ, ਤ੍ਰਿਲੋਕ ਸਿੰਘ, ਸ੍ਰੀ ਨਰੇਸ਼, ਮੋਹਿਤ, ਗੌਰਵ ਸ਼ਰਮਾ, ਅਕੁਸ਼ ਸ਼ਰਮਾ, ਸੁਸ਼ੀਲ ਕੁਮਾਰ, ਪਰਮਮਿੰਦਰ ਕੁਮਾਰ, ਪ੍ਰਤਾਪ ਚੰਦ, ਨੇਹਾ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।