- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੋਗਪੁਰ ਵਿਖੇ ਸ੍ਰਿਸ਼ਟੀ ਦੇ ਰਚਣਹਾਰ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ
ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਪ੍ਰਕਾਸ਼ ਉਤਸਵ ਵਿਸ਼ਵਕਰਮਾ ਭਵਨ ਭੋਗਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਜਿਸ ’ਚ ਵੱਖ-ਵੱਖ ਕਲਾਕਾਰਾਂ ਨੇ ਹਾਜ਼ਰੀ ਲਗਵਾਉਦੇ ਹੋਏ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਸਭ ਤੋਂ ਪਹਿਲਾ ਸ਼ਿਵ ਮੰਦਿਰ ਭੋਗਪੁਰ ਮਿੱਲ ਕਾਲੋਨੀ ਦੇ ਕੀਰਤਨੀ ਜਥੇ ਨੇ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਉਪਰੰਤ ਭਾਈ ਸੁਖਵਿੰਦਰ ਸਿੰਘ ਦੇ ਕਵੀਸ਼ਰੀ ਜਥੇ, ਕਵੀ ਮਲਕੀਤ ਸਿੰਘ ਪਾਪੀ, ਕਵੀ ਹਰਨੇਕ ਸਿੰਘ ਨੇਕੀ ਨੇ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਸਿੱਧ ਮੰਚ ਸੰਚਾਲਕ ਬਲਦੇਵ ਰਾਹੀ ਵੱਲੋਂ ਬਹੁਤ ਹੀ ਦਿਲਕਸ਼ ਅੰਦਾਜ਼ ’ਚ ਮੰਚ ਦਾ ਸੰਚਾਲਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਜੀਤ ਲਾਲ ਭੱਟੀ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਬਾਬਾ ਜੀ ਅੱਗੇ ਨਤਮਸਤਕ ਹੁੰਦਆਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦਿੱਤੀਆਂ, ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਵੱਲੋਂ ਸਾਨੂੰ ਕਿਰਤ ਕਰਨ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਵਿਸ਼ਵਕਰਮਾ ਭਵਨ ਕਮੇਟੀ ਭੋਗਪੁਰ ਦੇ ਪ੍ਰਧਾਨ ਕੁੰਦਨ ਸਿੰਘ ਰਹਿਸੀ ਨੇ ਆਈਆਂ ਹੋਈਆਂ ਸੰਗਤਾ ਦਾ ਧੰਨਵਾਦ ਕੀਤਾ। ਇਸ ਮੌਕੇ ਮਹਿੰਦਰ ਸਿੰਘ ਸੈਂਹਬੀ, ਸਤਨਾਮ ਸਿੰਘ, ਬਖਸ਼ੀਸ਼ ਸਿੰਘ, ਜਸਵਿੰਦਰ ਸਿੰਘ ਰਹਿਸੀ ,ਦਵਿੰਦਰ ਸਿੰਘ ਨਾਮਧਾਰੀ, ਸੁਰਜੀਤ ਸਿੰਘ ਮਾਨ, ਗੁਰਵਿੰਦਰ ਸਿੰਘ ਪੀਟੀ ਚੇਅਰਮੈਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭੋਗਪੁਰ, ਚਰਨਪ੍ਰੀਤ ਸਿੰਘ ਮਾਨ, ਜਸਦੀਪ ਸਿੰਘ ਜੱਸੀ, ਕੌਂਸਲਰ ਸੁਖਜੀਤ ਸਿੰਘ ਸੈਣੀ, ਡਾ. ਕਮਲ ਸਿੰਘ ਕੌਂਸਲਰ ਸੀਨੀਅਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ।