ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਘਰ-ਘਰ ਤੱਕ ਪਹੁੰਚਣੀਆਂ ਜ਼ਰੂਰੀ : ਪਲਵਿੰਦਰ ਸਿੰਘ
ਬਾਬਾ ਸਾਹਿਬ ਡਾ. ਅੰਬੇਦਕਰ ਦੀਆਂ ਸਿੱਖਿਆਵਾਂ ਘਰ-ਘਰ ਤੱਕ ਪਹੁੰਚਣੀਆਂ ਜ਼ਰੂਰੀ : ਪਲਵਿੰਦਰ ਸਿੰਘ
Publish Date: Sun, 12 Apr 2026 10:05 PM (IST)
Updated Date: Mon, 13 Apr 2026 04:17 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ 14 ਅਪ੍ਰੈਲ ਨੂੰ ਪੂਰੇ ਦੇਸ਼ ’ਚ ਮਨਾਈ ਜਾਵੇਗੀ। ਇਸ ਸਬੰਧੀ ਆਲ ਇੰਡੀਆ ਅੰਬੇਡਕਰ ਮਹਾਂ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਲਵਿੰਦਰ ਸਿੰਘ ਦੁਸਾਂਝ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਸੇਵਾ ਦੇ ਕਾਰਜਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਨ੍ਹਾਂ ਦੇ ਸੁਪਨੇ ਸਾਕਾਰ ਹੋ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵਿੱਦਿਆ ਦਾ ਅਨਮੋਲ ਗਹਿਣਾ ਜ਼ਰੂਰ ਦੇਣ, ਤਾਂ ਜੋ ਨੌਜਵਾਨ ਸਿੱਖਿਆ ਪ੍ਰਾਪਤ ਕਰਕੇ ਉੱਚ ਅਹੁਦਿਆਂ ’ਤੇ ਪਹੁੰਚ ਸਕਣ ਤੇ ਬਾਬਾ ਸਾਹਿਬ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰ ਸਕਣ। ਬਾਬਾ ਸਾਹਿਬ ਦੀ ਜੈਅੰਤੀ ਦੀ ਖੁਸ਼ੀ ’ਚ ਫਿਲੌਰ ਦੇ ਅੰਬੇਡਕਰ ਚੌਕ ਵਿਖੇ ਲੱਡੂ ਵੰਡੇ ਜਾਣਗੇ।