ਡਾ. ਅੰਬੇਡਕਰ ਦੇ ਜਨਮ ਦਿਹਾੜੇ ਸਬੰਧੀ ਇਕੱਤਰਤਾ
ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਹਾੜੇ ਸਬੰਧੀ ਅਹਿਮ ਮੀਟਿੰਗ ਕਰਵਾਈ
Publish Date: Fri, 10 Apr 2026 08:26 PM (IST)
Updated Date: Fri, 10 Apr 2026 08:29 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਭੋਗਪੁਰ ’ਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਤੇ ਸੰਗਠਨ ਇੰਚਾਰਜ ਪਰਮਜੀਤ ਪੰਮਾ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਵਰਕਰਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਜਲੰਧਰ ਵਿਖੇ ਸਟੇਟ ਪੱਧਰ ਦਾ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੌਕੇ ਹਲਕਾ ਆਦਮਪੁਰ ਦੇ ਵਰਕਰਾਂ ਨਾਲ ਵੱਡੀ ਗਿਣਤੀ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਭ ਨੂੰ ਸਮਾਗਮ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਮੀਟਿੰਗ ’ਚ ਹਰਕੀਰਤ ਸਿੰਘ (ਕਿਸਾਨ ਵਿੰਗ), ਜਸਦਿਆਲ ਸਿੰਘ ਜੱਸ (ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਅਮਰੀਕ ਸਿੰਘ (ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਸੁਖਵੀਰ ਸਿੰਘ (ਐੱਸਸੀ ਵਿੰਗ), ਰਾਜਵੰਸ਼ ਸਿੰਘ (ਚੇਅਰਮੈਨ), ਬਲਵਿੰਦਰ ਭੰਡਾਰੀ, ਵਰਕਤ ਰਾਮ (ਚੇਅਰਮੈਨ, ਮਾਰਕੀਟ ਕਮੇਟੀ), ਬੂਟਾ ਸਿੰਘ ਟੀਟੂ, ਮਦਨ ਲਾਲ (ਜ਼ਿਲ੍ਹਾ ਸੈਕਟਰੀ), ਕੰਪੀ ਪਤਾਰਾ, ਪ੍ਰਦੀਪ ਸਿੰਘ ਲੁਹਾਰਾ ਤੇ ਕਮਲ ਸਿੰਘ ਹੇਅਰ (ਵਾਇਸ ਚੇਅਰਮੈਨ) ਸਮੇਤ ਹੋਰ ਆਗੂ ਹਾਜ਼ਰ ਸਨ।