ਬਾਬਾ ਸਾਹਿਬ ਨੇ ਬਰਾਬਰੀ ਦੇ ਹੱਕ ਦਿਵਾਏ : ਰੁਪਾਣਾ
ਬਾਬਾ ਸਾਹਿਬ ਨੇ ਸਾਨੂੰ ਬਰਾਬਰੀ ਦੇ ਹੱਕ ਦਿਵਾਏ: ਤਰਸੇਮ ਰੁਪਾਣਾ
Publish Date: Tue, 14 Apr 2026 08:38 PM (IST)
Updated Date: Tue, 14 Apr 2026 08:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਨਮਨ ਕਰਦਿਆਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਨੂੰ ਮਿਲੇ ਬਰਾਬਰੀ ਦੇ ਹੱਕ ਬਾਬਾ ਸਾਹਿਬ ਦੀ ਮਹਾਨ ਦੇਣ ਹਨ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਨਾ ਸਿਰਫ ਸਮਾਜ ਦੇ ਪੱਛੜੇ ਵਰਗਾਂ ਨੂੰ ਅਧਿਕਾਰ ਦਿਵਾਏ, ਸਗੋਂ ਔਰਤਾਂ ਨੂੰ ਵੀ ਮਰਦਾਂ ਦੇ ਬਰਾਬਰ ਹੱਕ ਦਿੱਤੇ। ਉਨ੍ਹਾਂ ਦੇ ਯੋਗਦਾਨ ਕਾਰਨ ਹੀ ਅੱਜ ਹਰ ਨਾਗਰਿਕ ਨੂੰ ਸੰਵਿਧਾਨਕ ਅਧਿਕਾਰ ਪ੍ਰਾਪਤ ਹਨ। ਰੁਪਾਣਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ’ਤੇ ਚੱਲਦਿਆਂ ਸਮਾਜ ਸੇਵਾ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਲੋੜਵੰਦ ਬੱਚਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਪਿੰਡਾਂ ਤੇ ਸ਼ਹਿਰਾਂ ’ਚ ਧਾਰਮਿਕ ਪ੍ਰੋਗਰਾਮਾਂ ਤੇ ਨੁੱਕੜ ਨਾਟਕ ਵੀ ਕਰਵਾਉਣੇ ਚਾਹੀਦੇ ਹਨ।