- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬੇ ਕੇ ਤੇ ਬੀ ਕੇ ਖਿਡਾਰੀਆਂ ਦਾ ਮੁੱਕੇਬਾਜ਼ੀ ਵਿੱਚ ਰਾਸ਼ਟਰੀ ਪੱਧਰ 'ਤੇ ਦਬਦਬਾ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਬਾਬੇ ਕੇ ਤੇ ਬੀਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਵੱਲੋਂ ਪਾਣੀਪਤ (ਹਰਿਆਣਾ) ਵਿਖੇ ਕਰਵਾਈ ਗਈ ਵੱਕਾਰੀ ਨੈਸ਼ਨਲ ਲੈਵਲ ਬਾਕਸਿੰਗ ਚੈਂਪੀਅਨਸ਼ਿਪ 2026 ’ਚ ਆਪਣੀ ਮੁੱਕੇਬਾਜ਼ੀ ਦਾ ਲੋਹਾ ਮੰਨਵਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਸੰਤ ਬਾਬਾ ਨਾਹਰ ਸਿੰਘ ਜੀ ਤੇ ਸੰਤ ਬਾਬਾ ਕਪੂਰ ਸਿੰਘ ਜੀ ਦੇ ਅਸ਼ੀਰਵਾਦ ਨਾਲ ਸਪੋਰਟਸ ਅਧਿਆਪਕ ਹਰਪ੍ਰੀਤ ਕੌਰ ਦੀ ਸਖ਼ਤ ਟ੍ਰੇਨਿੰਗ ਹੇਠ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 5 ਮੈਡਲ (2 ਸੋਨਾ, 2 ਚਾਂਦੀ ਤੇ 1 ਕਾਂਸੀ) ਜਿੱਤ ਕੇ ਇਸ ਇਲਾਕੇ ’ਚ ਹੀ ਨਹੀਂ ਬਲਕਿ ਪੂਰੇ ਪੰਜਾਬ ’ਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਮਨਜੋਤ ਕੌਰ ਵੱਲੋਂ 42 ਕਿਲੋਗ੍ਰਾਮ ਭਾਰ ਵਰਗ ’ਚ ਗੋਲਡ ਮੈਡਲ ਤੇ ਕਬਜ਼ਾ ਕੀਤਾ ਗਿਆ, ਇਸੇ ਤਰ੍ਹਾਂ ਸੁਖਮਨਪ੍ਰੀਤ ਕੌਰ ਨੇ 44 ਕਿਲੋਗ੍ਰਾਮ ਭਾਰ ਵਰਗ ’ਚ ਗੋਲਡ ਮੈਡਲ, ਅੰਸ਼ਪ੍ਰੀਤ ਕੌਰ ਨੇ 66 ਕਿਲੋਗ੍ਰਾਮ ਭਾਰ ਵਰਗ ’ਚ ਸਿਲਵਰ ਮੈਡਲ, ਅਵਨੀਤ ਕੌਰ ਨੇ 46 ਕਿਲੋਗ੍ਰਾਮ ਭਾਰ ਵਰਗ ’ਚ ਸਿਲਵਰ ਮੈਡਲ ਤੇ ਸੁਖਮਨਪ੍ਰੀਤ ਕੌਰ ਨੇ 32 ਕਿਲੋਗ੍ਰਾਮ ਭਾਰ ਵਰਗ ’ਚ ਬ੍ਰੌਂਜ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਖਿਡਾਰੀਆਂ ਦੀ ਇਸ ਬੇਮਿਸਾਲ ਪ੍ਰਾਪਤੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਸਕੂਲ ਦੇ ਐੱਮਡੀ ਸੱਦਾਮ ਖਾਨ, ਅਮਰਜੀਤ ਕੌਰ, ਪ੍ਰਿੰਸੀਪਲ ਨੀਤੀਮਾ ਪੁਰੀ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਸਪੋਰਟਸ ਅਧਿਆਪਕ ਬਾਕਸਰ ਹਰਪ੍ਰੀਤ ਕੌਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।