ਸਰਕਾਰੀ ਸਕੂਲ ’ਚ ਵਿਦਿਆਰਥੀਆਂ ਨੂੰ ਵੰਡੇ ਬੈਗ
ਸਰਕਾਰੀ ਪ੍ਰਾਇਮਰੀ ਸਕੂਲ ਧਨੀ ਪਿੰਡ ’ਚ ਵਿਦਿਆਰਥੀਆਂ ਨੂੰ ਬੈਗ ਵੰਡੇ
Publish Date: Thu, 16 Apr 2026 08:39 PM (IST)
Updated Date: Thu, 16 Apr 2026 08:42 PM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਸਰਕਾਰੀ ਪ੍ਰਾਇਮਰੀ ਸਕੂਲ ਧਨੀ ਪਿੰਡ ’ਚ ਸਰਪੰਚ ਬਲਕਾਰ ਸਿੰਘ ਕੁੰਨਰ ਦੇ ਪਰਿਵਾਰ ਵੱਲੋਂ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਪੜ੍ਹ ਰਹੇ ਕਰੀਬ 90 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਸਰਪੰਚ ਬਲਕਾਰ ਸਿੰਘ ਕੁੰਨਰ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਕਿਸੇ ਵੀ ਚੀਜ਼ ਦੀ ਲੋੜ ਹੋਵੇਗੀ ਤਾਂ ਉਹ ਹਰ ਸੰਭਵ ਮਦਦ ਲਈ ਤਿਆਰ ਹਨ। ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਕੂਲ ਮੁਖੀ ਚਰਨਜੀਤ ਸਿੰਘ ਨੇ ਇਸ ਨੇਕ ਉਪਰਾਲੇ ਲਈ ਸਰਪੰਚ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਯਤਨ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਹੋਰ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਸਟਾਫ ’ਚ ਰਕੇਸ਼ ਕੁਮਾਰ, ਸੰਦੀਪ ਕੁਮਾਰ, ਹਰਵਿੰਦਰ ਕੌਰ ਤੇ ਸੁਮਨ ਸਮੇਤ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੰਦੀਪ ਸਿੰਘ, ਪੰਚ ਰੇਸ਼ਮ ਲਾਲ, ਲਕਸ਼ਮਣ ਦਾਸ, ਗੁਰਪ੍ਰੀਤ ਕੌਰ, ਮੀਰਾ ਦੇਵੀ, ਮਲਜੀਤ ਕੌਰ ਤੇ ਕੁਲਵਿੰਦਰ ਕੌਰ ਹਾਜ਼ਰ ਸਨ। ਇਸ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਵੱਡੀ ਗਿਣਤੀ ’ਚ ਮੌਜੂਦ ਰਹੇ।