ਅਵਤਾਰ ਰਾਣਾ, ਮੱਲ੍ਹੀਆਂ ਕਲਾਂ : ਵਿਧਾਨ ਸਭਾ ਦੀਆਂ 2022 ਵਿਚ ਹੋ ਰਹੀਆਂ ਚੋਣਾਂ ਵਿਚ ਹਲਕਾ ਨਕੋਦਰ ਤੋਂ ਬਹੁਜਨ ਸਮਾਜ ਪਾਰਟੀ ਅੰਬੇਡਕਰ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਮਨੋਜ ਕੁਮਾਰ ਨਾਹਰ ਵੱਲੋਂ ਹਲਕਾ ਨਕੋਦਰ ਤੋਂ ਪਾਰਟੀ ਦੇ ਜ਼ਿਲ੍ਹਾ ਯੂਥ ਦੇ ਪ੍ਰਧਾਨ ਹਰਪ੍ਰਰੀਤ ਗਿੱਲ ਨੂੰ ਨਕੋਦਰ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸਬੰਧੀ ਪਾਰਟੀ ਦੇ ਜ਼ਿਲ੍ਹਾ ਜਲੰਧਰ ਯੂਥ ਦੇ ਪ੍ਰਧਾਨ ਹਰਪ੍ਰਰੀਤ ਗਿੱਲ ਨੇ ਪਾਰਟੀ ਪ੍ਰਧਾਨ ਮਨੋਜ ਕੁਮਾਰ ਨਾਹਰ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਨਕੋਦਰ ਹਲਕੇ ਤੋਂ ਟਿਕਟ ਦੇ ਕੇ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਨੇ ਪਾਰਟੀ ਦਾ ਵਿਸ਼ੇਸ਼ ਧੰਨਵਾਦ ਕੀਤਾ।