ਵਿਸਾਖੀ ਤੇ ਡਾ. ਅੰਬੇਡਕਰ ਜੈਅੰਤੀ ਮਨਾਈ
ਇੰਡੋ ਸਵਿਸ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਤੇ ਡਾ.ਬੀਆਰ ਅੰਬੇਡਕਰ ਜੈਅੰਤੀ ਬੜੇ ਹੀ ਹਰਸ਼ੋ ਹਲਾਸ ਨਾਲ ਮਨਾਈ
Publish Date: Tue, 14 Apr 2026 06:26 PM (IST)
Updated Date: Tue, 14 Apr 2026 06:30 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ਕੈਂਪਸ ਦੇ ਆਡੀਟੋਰੀਅਮ ’ਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਕਿੰਡਰਗਾਰਟਨ ਤੋਂ ਲੈਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਕ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਨੌਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਵਿਸਾਖੀ ਦੇ ਇਤਿਹਾਸ ਤੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਹੀ ਸਕੂਲ ਦੇ ਅਜ਼ਾਦ, ਭਗਤ, ਕਰਤਾਰ ਤੇ ਊਧਮ ਹਾਊਸ ਦੀਆਂ ਵਿਦਿਆਰਥਣਾਂ ਦਾ ਇੰਟਰ-ਹਾਊਸ ਭੰਗੜਾ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਊਧਮ ਹਾਊਸ ਪਹਿਲੇ ਨੰਬਰ, ਭਗਤ ਤੇ ਕਰਤਾਰ ਹਾਊਸ ਦੂਜੇ ਨੰਬਰ ਤੇ ਅਜ਼ਾਦ ਹਾਊਸ ਤੀਜੇ ਨੰਬਰ ਨਾਲ ਜੇਤੂ ਰਿਹਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਸਾਖੀ ਦੇ ਇਤਿਹਾਸ ਸਬੰਧੀ ਤੇ ਡਾ.ਬੀ. ਆਰ. ਅੰਬੇਡਕਰ ਦੇ ਜੀਵਨ ਤੇ ਵਿਚਾਰਧਾਰਾ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਆਪਣੇ ਪੰਜਾਬੀ ਵਿਰਸੇ ਨਾਲ ਸਦਾ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਾਡੇ ਪੰਜਾਬੀ ਪੇਂਡੂ ਵਿਰਸੇ ਦੀ ਧਰੋਹਰ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਸ਼ਿਵਮ ਸ਼ਰਮਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸਾਖੀ ਤੇ ਖ਼ਾਲਸਾ ਪੰਥ ਦੀ ਸਾਜਨਾ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।