ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਬਾਰੇ ਦੱਸਿਆ
ਡੂਨ ਵਰਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Mon, 13 Apr 2026 08:02 PM (IST)
Updated Date: Mon, 13 Apr 2026 08:07 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਡੂਨ ਵਰਲਡ ਸਕੂਲ ਮਲਸੀਆਂ ’ਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਸਕੂਲ ਕੈਂਪਸ ਨੂੰ ਫੁਲਕਾਰੀ ਤੇ ਰੰਗ-ਬਿਰੰਗੇ ਫੁੱਲਾਂ ਨਾਲ ਬਹੁਤ ਹੀ ਸੁੰਦਰ ਸਜਾਇਆ ਗਿਆ। ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੇ ਪਰੰਪਰਾਗਤ ਪੰਜਾਬੀ ਪਹਿਰਾਵੇ ਵਿਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਭੰਗੜੇ ਤੇ ਗਿੱਧੇ ਨੇ ਸਾਰਿਆਂ ਦਾ ਮਨ ਮੋਹ ਲਿਆ। ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਲੋਕ ਗੀਤ ਗਾਇਨ ਕੀਤੇ ਗਏ। ਵਿਦਿਆਰਥੀਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਦੱਸਦਿਆਂ ਅਧਿਆਪਕਾਂ ਨੇ ਕਿਹਾ ਕਿ ਇਹ ਤਿਉਹਾਰ ਨਵੀਂ ਫਸਲ ਦੇ ਪੱਕਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ ਤੇ ਇਹ ਖਾਲਸਾ ਪੰਥ ਦੀ ਸਾਜਨਾ ਦਾ ਪ੍ਰਤੀਕ ਵੀ ਹੈ। ਸਕੂਲ ਡਾਇਰੈਕਟਰ ਐੱਸ.ਪੀ ਕੌਰ ਨੇ ਬੱਚਿਆਂ ਨੂੰ ਖ਼ਾਲਸਾ ਪੰਥ ਦੀ ਸਥਾਪਨਾ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਬੱਚਿਆਂ ਨੂੰ ਖਾਲਸੇ ਦੇ ਜੈਕਾਰੇ ਅਤੇ ਫਤਿਹ ਦੇ ਅਰਥਾਂ ਨੂੰ ਬਾਰੀਕੀ ਨਾਲ ਸਮਝਾਇਆ। ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਵੀ ਬੱਚਿਆਂ ਨੂੰ ਵਿਸਾਖੀ ਤੇ ਖਾਲਸਾ ਸਾਜਨਾ ਦੇ ਮਹੱਤਵ ਬਾਰੇ ਵਿਸਥਾਰ ਨਾਲ ਦੱਸਿਆ। ਅੰਤ ’ਚ ਪ੍ਰਿੰਸੀਪਲ ਅਰਸ਼ਦੀਪ ਕੌਰ ਘੁੰਮਣ ਨੇ ਬੱਚਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।