ਸਟੇਟ ਪਬਲਿਕ ਸਕੂਲ ਸ਼ਾਹਕੋਟ ’ਚ ਮਨਾਈ ਵਿਸਾਖੀ
ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Tue, 14 Apr 2026 07:14 PM (IST)
Updated Date: Tue, 14 Apr 2026 07:18 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਟੇਟ ਪਬਲਿਕ ਸਕੂਲ ਸ਼ਾਹਕੋਟ ’ਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਤੇ ਕਿੰਡਰਗਾਰਟਨ ਦੇ ਬੱਚਿਆਂ ਲਈ ‘ਯੈਲੋ ਡੇ’ ਦਾ ਪ੍ਰਬੰਧ ਕੀਤਾ ਗਿਆ । ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ ਪ੍ਰਧਾਨ ਡਾ. ਗਗਨਦੀਪ ਕੌਰ ਤੇ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਪੰਜਾਬੀ ਵਿਭਾਗ ਵੱਲੋਂ ਉਚੇਚੇ ਤੌਰ ‘ਤੇ ਪ੍ਰਾਰਥਨਾ ਸਭਾ ਕਰਵਾਈ ਗਈ। ਸਭਾ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ’ ਸ਼ਬਦ ਗਾਇਨ ਕਰਕੇ ਕੀਤੀ ਗਈ। ਦਸਵੀਂ ਜਮਾਤ ਦੀ ਵਿਦਿਆਰਥਣ ਖੁਸ਼ਲੀਨ ਕੌਰ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ਬਾਰੇ ਆਪਣੇ ਪ੍ਰਭਾਵਸ਼ਾਲੀ ਵਿਚਾਰ ਸਭ ਨਾਲ ਸਾਂਝੇ ਕੀਤੇ। ਨੌਵੀਂ ਜਮਾਤ ਦੀ ਵਿਦਿਆਰਥਣ ਭਾਵਨਾ ਨੇ ‘ਵਿਸਾਖੀ ਦਾ ਮੇਲਾ’ ਨਾਂ ਦੀ ਕਵਿਤਾ ਬਾਖੂਬੀ ਪੇਸ਼ ਕੀਤੀ। ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ, ਨੌਵੀਂ ਜਮਾਤ ਦੀ ਵਿਦਿਆਰਥਣ ਕਾਵਿਆ ਵੱਲੋਂ ਵਿਸਾਖੀ ਨਾਲ ਸੰਬੰਧਿਤ ਇਕ ਜਾਣਕਾਰੀ ਭਰਪੂਰ ਪ੍ਰਸ਼ਨੋਤਰੀ (ਕੁਇਜ਼) ਵੀ ਕਰਵਾਈ ਗਈ। ਹਰਸਿਮਰਨ ਕੌਰ ਨੇ ‘ਪਾਣੀ ਪੰਜਾਂ ਦਰਿਆਵਾਂ ਵਾਲਾ’ ਗੀਤ ਪੇਸ਼ ਕਰਕੇ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ। ਕਿੰਡਰਗਾਰਟਨ ਦੇਵਿਦਿਆਰਥੀਆਂ ਲਈ ‘ਯੈਲੋ ਡੇ’ ਮੌਕੇ ਪੀਲੇ ਰੰਗ ਦੇ ਬਹੁਤ ਹੀ ਸੋਹਣੇ ਕੱਪੜੇ ਪਹਿਨੇ ਹੋਏ ਸਨ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੀਲੇ ਰੰਗ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਪਹਿਲੀ ਤੋਂ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਵਿਸਾਖੀ ਨਾਲ ਸੰਬੰਧਿਤ ਸੁੰਦਰ ਡਰਾਇੰਗ ਬਣਾ ਕੇ ਕਲਾ ਦਾ ਪ੍ਰਦਰਸ਼ਨ ਕੀਤਾ। ਅੰਤ ’ਚ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਇਤਿਹਾਸਕ ਤੇ ਸੱਭਿਆਚਾਰਕ ਮਹੱਤਤਾ ਤੋਂ ਜਾਣੂ ਕਰਵਾਇਆ।