ਬਲਵਿੰਦਰ ਸ਼ਰਮਾ ਬਣੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਵਾਈਸ ਪ੍ਰਧਾਨ ਬਲਵਿੰਦਰ ਕੁਮਾਰ ਸ਼ਰਮਾ ਬਣੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਦੇ ਵਾਈਸ ਪ੍ਰਧਾਨ
Publish Date: Mon, 26 Oct 2026 06:43 PM (IST)
Updated Date: Tue, 27 Oct 2026 04:01 AM (IST)
ਕੌਂਸਲਰ ਰਜਨੀ ਗਾਬਾ ਬਣੇ ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਨਾਰਥ ਦੇ ਸਕੱਤਰ ਭਾਜਪਾ ਲੀਡਰਸ਼ਿਪ ਦਾ ਕੀਤਾ ਤਹਿ ਦਿਲੋਂ ਧੰਨਵਾਦ ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਨਾਰਥ ਦੇ ਜ਼ਿਲ੍ਹਾ ਪ੍ਰਧਾਨ ਮਨਮੀਤ ਸਿੰਘ ਵਿੱਕੀ ਨੇ ਜਾਰੀ ਪੱਤਰ ਮੁਤਾਬਕ ਇੱਥੋਂ ਦੇ ਸੀਨੀਅਰ ਭਾਜਪਾ ਆਗੂ ਬਲਵਿੰਦਰ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਜਲੰਧਰ ਰੂਰਲ ਨਾਰਥ ਦਾ ਵਾਈਸ ਪ੍ਰੈਜ਼ੀਡੈਂਟ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਗੁਰਾਇਆ ਮੰਡਲ ਵੱਲੋਂ ਜੋਰ-ਸ਼ੋਰ ਨਾਲ ਸਵਾਗਤ ਕੀਤਾ ਗਿਆ ਹੈ। ਉਦਯੋਗਪਤੀ ਤੇ ਆਗੂ ਬਲਵਿੰਦਰ ਕੁਮਾਰ ਸ਼ਰਮਾ ਨੇ ਇਸ ਨਿਯੁਕਤੀ ’ਤੇ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ’ਚ ਉਹ ਹਰ ਹਾਲਤ ’ਚ ਪੰਜਾਬ ’ਚ ਸਰਕਾਰ ਬਣਾਉਣਗੇ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ। ਇਸੇ ਤਰ੍ਹਾ ਭਾਜਪਾ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਗੁਰਾਇਆ ਨਗਰ ਕੌਂਸਲ ਦੀ ਕੌਂਸਲਰ ਰਜਨੀ ਗਾਬਾ ਨੂੰ ਜ਼ਿਲ੍ਹਾ ਜਲੰਧਰ ਦਿਹਾਤੀ ਨਾਰਥ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਕੌਂਸਲਰ ਰਜਨੀ ਗਾਬਾ ਨੇ ਸਮੂਹ ਭਾਜਪਾ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਪ੍ਰਗਟਾਏ ਗਏ ਭਰੋਸੇ ’ਤੇ ਖਰਾ ਉਤਰਨ ਦਾ ਪੂਰਾ ਯਤਨ ਕਰਨਗੇ।