ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ
ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ
Publish Date: Mon, 24 Nov 2025 07:18 PM (IST)
Updated Date: Mon, 24 Nov 2025 07:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਹਲਕੇ ’ਚ ਕੋਈ ਵੀ ਵਿਅਕਤੀ ਆਪਣੇ ਪਸ਼ੂ ਸਰੇਆਮ ਸੜਕਾਂ ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।