
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਹਿਰ ਦੀਆਂ ਸਮੂਹ ਵਪਾਰਕ ਜਥੇਬੰਦੀਆਂ ਵਲੋਂ ਅਪੀਲ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਮੁੱਚੀ ਕੌਮ ਦੀਆਂ ਭਾਵਨਾਵਾਂ ਅਤੇ ਇਨਸਾਫ਼ ਨਾਲ ਜੁੜਿਆ ਹੋਇਆ ਹੈ। ਦੁਕਾਨਦਾਰਾਂ ਵੱਲੋਂ ਦੁਪਹਿਰ 2 ਵਜੇ ਤੱਕ ਆਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ।

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਸਮਰਥਨ ਵਿੱਚ ਵੱਖ- ਵੱਖ ਜਥੇਬੰਦੀਆਂ ਵਲੋਂ ਜਲੰਧਰ ਸ਼ਹਿਰ ਵਿਚ ਜਨ ਜਾਗਰੂਕਤਾ ਅਤੇ ਅਪੀਲ ਮਾਰਚ ਕੱਢਿਆ ਗਿਆ। ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਹਿਰ ਦੀਆਂ ਸਮੂਹ ਵਪਾਰਕ ਜਥੇਬੰਦੀਆਂ ਵਲੋਂ ਅਪੀਲ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਮੁੱਚੀ ਕੌਮ ਦੀਆਂ ਭਾਵਨਾਵਾਂ ਅਤੇ ਇਨਸਾਫ਼ ਨਾਲ ਜੁੜਿਆ ਹੋਇਆ ਹੈ। ਦੁਕਾਨਦਾਰਾਂ ਵੱਲੋਂ ਦੁਪਹਿਰ 2 ਵਜੇ ਤੱਕ ਆਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ। ਉਪਰੰਤ ਜਥੇਬੰਦੀਆਂ ਦੇ ਆਗੂ ਜਥੇਦਾਰ ਜਗਜੀਤ ਸਿੰਘ ਗਾਬਾ, ਸੁਖਜੀਤ ਸਿੰਘ ਡਰੋਲੀ, ਗੁਰਬਖਸ਼ ਸਿੰਘ ਜੁਨੇਜਾ, ਕੰਵਲਜੀਤ ਸਿੰਘ ਉਬਰਾਏ, ਮਨਿੰਦਰ ਪਾਲ ਸਿੰਘ ਗੁੰਬਰ, ਹਰਜਿੰਦਰ ਸਿੰਘ ਜਿੰਦਾ, ਚਰਨਜੀਵ ਸਿੰਘ ਲਾਲੀ,ਹਰਜੋਤ ਸਿੰਘ ਲੱਕੀ,ਬਲਦੇਵ ਸਿੰਘ, ਜਤਿੰਦਰ ਪਾਲ ਸਿੰਘ ਮਝੈਲ, ਨਿਹੰਗ ਜਥੇਬੰਦੀਆਂ ਆਦਿ ਵਲੋਂ ਗੁਰੂ ਨਾਨਕ ਮਿਸ਼ਨ ਚੌਂਕ ਵਿਖੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
