- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਨੰਗਲ ਬੇਟ ਆਲੋਵਾਲ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

-ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਕੀਤਾ ਪ੍ਰੇਰਿਤ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਸ੍ਰੀਮਾਨ ਜਰਨੈਲ ਸਿੰਘ ਜੀ, ਨੰਗਲ ਬੇਟ ਆਲੋਵਾਲ ਵਿਖੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਜੀ ਦੀ ਪ੍ਰੇਰਨਾ ਸਦਕਾ ਤੇ ਸੰਤ ਬਾਬਾ ਜਰਨੈਲ ਸਿੰਘ ਜੀ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ, ਭਾਈ ਹਰਜੀਤ ਸਿੰਘ ਕੀਰਤਨੀ ਜਥੇ ਵੱਲੋਂ ਰਸਭਿੰਨੀ ਗੁਰਬਾਣੀ ਕੀਰਤਨ ਕੀਤਾ ਗਿਆ। ਸੰਗਤਾਂ ਨੇ ਪੂਰੀ ਸ਼ਰਧਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕੀਤੀ।
ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਂਦੇ ਹੋਏ ਧਾਰਮਿਕ ਜੀਵਨ, ਸੇਵਾ ਭਾਵਨਾ ਤੇ ਮਨੁੱਖਤਾ ਦੀ ਭਲਾਈ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਗੁਰੂ ਘਰ ’ਚ ਸੇਵਾ ਕਰਨ ਵਾਲੇ ਦਾਨੀ ਸੱਜਣਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ, ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਬਲਦੇਵ ਸਿੰਘ, ਗੁਰਮੇਲ ਸਿੰਘ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਤੇ ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।