ਨਾਮਜ਼ਦਗੀ ਪੜਚੋਲਣ ਮਗਰੋਂ 28 ਉਮੀਦਵਾਰ ਚੋਣ ਮੈਦਾਨ ’ਚ
-ਬਾਰ ਐਸੋਸੀਏਸ਼ਨ ਦੀਆਂ ਚੋਣਾਂ-
Publish Date: Sat, 05 Sep 2026 07:33 PM (IST)
Updated Date: Sat, 05 Sep 2026 07:34 PM (IST)
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 11 ਸਤੰਬਰ ਨੂੰ ਹੋਣ ਜਾ ਰਹੀਆਂ 2026-27 ਦੀਆਂ ਚੋਣਾਂ ਨੂੰ ਲੈ ਕੇ 28 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਤੇ ਸ਼ਨਿਚਰਵਾਰ ਨੂੰ ਇਨ੍ਹਾਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਨਾਮ ਵਾਪਸ ਲੈਣ ਦਾ ਆਖ਼ਰੀ ਤਾਰੀਖ਼ ਸੀ ਪਰ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਤੇ ਨਾ ਹੀ ਕਿਸੇ ਦੇ ਨਾਮਜ਼ਦਗੀ ਪੱਤਰ ’ਚ ਕੋਈ ਖ਼ਾਮੀ ਪਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੋਣ ਅਧਿਕਾਰੀਆਂ ਐਡਵੋਕੇਟ ਸੰਜੀਵ ਬਾਂਸਲ, ਐਡਵੋਕੇਟ ਤੇਜਿੰਦਰ ਸਿੰਘ ਧਾਲੀਵਾਲ, ਐਡਵੋਕੇਟ ਬਲਵਿੰਦਰ ਸਿੰਘ ਲੱਕੀ, ਐਡਵੋਕੇਟ ਸਤਨਾਮ ਸਿੰਘ ਹੁੰਦਲ, ਐਡਵੋਕੇਟ ਮਧੂ ਰਚਨਾ, ਐਡਵੋਕੇਟ ਗੁਰਬਚਨ ਲਾਲ ਗਗਨੇਜਾ, ਐਡਵੋਕੇਟ ਰਾਜੀਵ ਕੋਹਲੀ, ਐਡਵੋਕੇਟ ਓ.ਪੀ.ਕੰਗਨੀਵਾਲ ਨੇ ਦੱਸਿਆ ਕਿ ਸਾਰੇ ਹੀ 28 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਬਰੀਕੀ ਨਾਲ ਪੜਤਾਲ ਕੀਤੀ ਗਈ ਤੇ ਸਾਰੇ ਹੀ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ•। ਵੋਟਾਂ 11 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ 1 ਤੋਂ ਡੇਢ ਵਜੇ ਤੱਕ ਖਾਣੇ ਦਾ ਸਮਾਂ ਹੋਵੇਗਾ ਤੇ ਉਸੇ ਦਿਨ ਹੀ ਦੇਰ ਸ਼ਾਮ ਤੱਕ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।