
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਰ ਐਸੋਸੀਏਸ਼ਨ ਦੀਆਂ ਚੋਣਾਂ-2 ਤੇ 3 ਸਤੰਬਰ ਨੂੰ ਨਾਮਜ਼ਦਗੀ ਪੱਤਰ ਕੀਤੇ ਜਾਣਗੇ ਦਾਖਲ

-11 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 11 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਾਰਾ ਸ਼ਡਿਊਲ ਅੱਜ ਚੋਣ ਅਧਿਕਾਰੀਆਂ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਕਮੇਟੀ ਦੇ ਮੈਂਬਰਾਂ ਐਡਵੋਕੇਟ-ਕਮ-ਚੋਣ ਅਧਿਕਾਰੀਆਂ ਐਡਵੋਕੇਟ ਸੰਜੀਵ ਬਾਂਸਲ, ਐਡਵੋਕੇਟ ਤੇਜਿੰਦਰ ਸਿੰਘ ਧਾਲੀਵਾਲ, ਐਡਵੋਕੇਟ ਬਲਵਿੰਦਰ ਸਿੰਘ ਲੱਕੀ, ਐਡਵੋਕੇਟ ਸਤਨਾਮ ਸਿੰਘ ਹੁੰਦਲ, ਐਡਵੋਕੇਟ ਮਧੂ ਰਚਨਾ, ਐਡਵੋਕੇਟ ਗੁਰਬਚਨ ਲਾਲ ਗਗਨੇਜਾ, ਐਡਵੋਕੇਟ ਰਾਜੀਵ ਕੋਹਲੀ, ਐਡਵੋਕੇਟ ਓਪੀ ਕੰਗਨੀਵਾਲ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ 2 ਤੇ 3 ਸਤੰਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। 5 ਸਤੰਬਰ ਨੂੰ ਦੁਪਹਿਰ ਨੂੰ 1 ਵਜੇ ਤੋਂ 2 ਵਜੇ ਤੱਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਤੇ ਉਸੇ ਦਿਨ ਹੀ ਦੁਪਹਿਰ 2 ਤੋਂ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ ਹੋਵੇਗੀ। ਵੋਟਾਂ 11 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਇਕ ਤੋਂ ਡੇਢ ਵਜੇ ਤੱਕ ਖਾਣੇ ਦਾ ਸਮਾਂ ਹੋਵੇਗਾ ਤੇ ਉਸੇ ਦਿਨ ਹੀ ਦੇਰ ਸ਼ਾਮ ਤੱਕ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਫ਼ੀਸ ਦੀ ਰਸੀਦ ਵੀ ਨਾਲ ਲਗਾਉਣੀ ਪਵੇਗੀ। ਪ੍ਰਧਾਨ ਦੇ ਅਹੁਦੇ ਲਈ ਫ਼ੀਸ 15 ਹਜ਼ਾਰ ਰੁਪਏ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਸਕੱਤਰ ਲਈ ਫ਼ੀਸ 10 ਹਜ਼ਾਰ ਰੁਪਏ, ਜੂਨੀਅਰ ਮੀਤ ਪ੍ਰਧਾਨ, ਸੰਯੁਕਤ ਸਕੱਤਰ, ਸਹਾਇਕ ਸਕੱਤਰ ਦੇ ਅਹੁਦੇ ਲਈ ਫ਼ੀਸ 4 ਹਜ਼ਾਰ ਰੁਪਏ ਤੇ ਕਾਰਜਕਾਰੀ ਮੈਂਬਰਾਂ ਦਾ ਅਹੁਦੇ ਲਈ ਫ਼ੀਸ 2 ਹਜ਼ਾਰ ਹੋਵੇਗੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵੇਲੇ ਸਿਰਫ਼ 2 ਸਮਰਥਕ ਹੀ ਅੰਦਰ ਜਾ ਸਕਣਗੇ।