ਬਸੰਤ ਪੰਚਮੀ ਤੇ ਗਣਤੰਤਰ ਦਿਵਸ ਮਨਾਇਆ
ਗੁਰੂ ਅਮਰਦਾਸ ਪਬਲਿਕ ਸਕੂਲ ’ਚ ਮਨਾਇਆ ਬਸੰਤ ਪੰਚਮੀ ਤੇ ਗਣਤੰਤਰ ਦਿਵਸ
Publish Date: Fri, 23 Jan 2026 06:43 PM (IST)
Updated Date: Fri, 23 Jan 2026 06:45 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਭਾਰਤ ਦਾ 77ਵਾਂ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਉਪਰੰਤ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੀ ਆਮਦ ਦੀ ਖੁਸ਼ੀ ਵਿੱਚ ਭਾਸ਼ਣ, ਗੀਤ, ਕਵਿਤਾਵਾਂ ਅਤੇ ਨ੍ਰਿਤ ਪੇਸ਼ ਕੀਤਾ। ਮਹਿੰਦਰਜੀਤ ਸਿੰਘ ਪ੍ਰਧਾਨ, ਸਮੂਹ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਅਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਰਾਸ਼ਟਰੀ ਤਿਉਹਾਰਾਂ ਅਤੇ ਸੂਬੇ ਦੇ ਤਿਉਹਾਰਾਂ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੀ ਪੀਲੇ ਚੌਲਾਂ ਦਾ ਪ੍ਰਸ਼ਾਦ ਛਕਾਇਆ ਗਿਆ।