ਦਿਵਿਆ ਜਯੋਤੀ ਸਕੂਲ ’ਚ ਮਨਾਈ ਬਸੰਤ ਪੰਚਮੀ
ਦਿਵਿਆ ਜਯੋਤੀ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
Publish Date: Tue, 27 Jan 2026 07:43 PM (IST)
Updated Date: Tue, 27 Jan 2026 07:46 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ’ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਕੋਆਰਡੀਨੇਟਰ ਮਾਨਸੀ ਬਾਂਸਲ ਤੇ ਪ੍ਰਿੰਸੀਪਲ ਡਿੰਪਲ ਗੋਇਲ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੀਆਂ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪਤੰਗ ਬਣਾਉਣ ਤੇ ਪੋਸਟਰ ਮੇਕਿੰਗ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੋਆਰਡੀਨੇਟਰ ਮਾਨਸੀ ਬਾਂਸਲ ਨੇ ਸਮੂਹ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਮਿਹਨਤ ਕਰਕੇ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਸਿਮੀ, ਸੁਰਭੀ, ਸ਼ਰਨਜੀਤ ਕੌਰ, ਮਨਜਿੰਦਰ ਕੌਰ, ਪਰਮਿੰਦਰ ਕੌਰ, ਰਜਿੰਦਰ ਕੌਰ, ਸੰਗੀਤਾ ਗੋਇਲ ਸਮੇਤ ਸਮੂਹ ਸਟਾਫ ਹਾਜ਼ਰ ਸੀ।