ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਬਸੰਤ ਪੰਚਮੀ ਮਨਾਈ
ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਬਸੰਤ ਪੰਚਮੀ ਤਿਉਹਾਰ ਉਤਸ਼ਾਹ ਨਾਲ ਮਨਾਇਆ
Publish Date: Sun, 25 Jan 2026 06:04 PM (IST)
Updated Date: Mon, 26 Jan 2026 04:10 AM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਵਿਦਿਆਰਥੀਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਸਕੂਲ ਕੈਂਪਸ ’ਚ ਮਾਂ ਸਰਸਵਤੀ ਦੀ ਪੂਜਾ ਕਰਵਾਈ ਗਈ। ਕਿੰਡਰਗਾਰਟਨ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ ਵਿਦਿਆਰਥੀ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨ ਕੇ ਸਕੂਲ ਪਹੁੰਚੇ। ਨਰਸਰੀ ਤੋਂ ਪੰਜਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਤਿਉਹਾਰ ਨਾਲ ਸਬੰਧਤ ਕਲਾ, ਗਤੀਵਿਧੀਆਂ ਤੇ ਪਾਠ-ਪ੍ਰਦਰਸ਼ਨ ਕੀਤੇ। ਉਨ੍ਹਾਂ ਨੂੰ ਬਸੰਤ ਪੰਚਮੀ ਦੀ ਮਹੱਤਤਾ, ਇਤਿਹਾਸ ਤੇ ਮੌਸਮੀ ਰਿਵਾਜਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਪਲਾਸਟਿਕ ਡੋਰ ਵਰਤਣ ਤੋਂ ਬਚਣ ਦੀ ਸਲਾਹ ਦਿੰਦਿਆਂ ਤਿਉਹਾਰ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਦੀ ਨਸੀਹਤ ਦਿੱਤੀ। ਸਕੂਲ ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਤਿਉਹਾਰ ਦੀਆਂ ਮੁਬਾਰਕਾਂ ਤੇ ਸ਼ੁੱਭ ਇੱਛਾਵਾਂ ਦਿੱਤੀਆਂ।