- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਮੇਸ਼ ਬੱਤਰਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਜ਼ਿਲ੍ਹਾ ਭਾਜਪਾ ਦੇ ਪ੍ਰੈੱਸ ਸਕੱਤਰ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ’ਚ ਵਾਧਾ ਕਰਦਿਆਂ ਉਮੇਸ਼ ਬੱਤਰਾ ਨੂੰ ਜ਼ਿਲ੍ਹਾ ਭਾਜਪਾ ਦਾ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਮੌਕੇ ਪਾਰਟੀ ਦੇ ਤਿੰਨੋਂ ਜਨਰਲ ਸਕੱਤਰ ਯੋਗੇਸ਼ ਧੀਰ, ਦੀਪਕ ਕੁਮਾਰ ਤੇਲੂ ਅਤੇ ਦੇਵੇਂਦਰ ਭਾਰਦਵਾਜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਉਮੇਸ਼ ਬੱਤਰਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਉਹ ਪਿਛਲੇ ਲਗਭਗ 25 ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਪੂਰੀ ਮਿਹਨਤ ਅਤੇ ਲਗਨ ਨਾਲ ਸੇਵਾ ਕਰ ਰਹੇ ਹਨ ਤੇ ਭਵਿੱਖ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ। ਇਸ ਮੌਕੇ ਜੋਲੀ ਬੇਦੀ, ਪਵਨ ਜੁਲਕਾ ਅਤੇ ਮੱਖਣ ਸਿੰਘ ਸਮੇਤ ਪਾਰਟੀ ਦੇ ਕਈ ਹੋਰ ਆਗੂ ਅਤੇ ਵਰਕਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਮੇਸ਼ ਬੱਤਰਾ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ।