ਬੀ ਕਾਮ ਦਾ ਨਤੀਜਾ ਰਿਹਾ 100 ਫ਼ੀਸਦੀ
ਬੀ ਕਾਮ ਦਾ ਨਤੀਜਾ ਰਿਹਾ 100 ਫੀਸਦੀ
Publish Date: Thu, 09 Apr 2026 07:05 PM (IST)
Updated Date: Thu, 09 Apr 2026 07:08 PM (IST)

-ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹਾਲ ਹੀ ਵਿਚ ਐਲਾਨੇ ਗਏ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਫਾਰ ਗਰਲਜ਼ ਦਾ ਨਤੀਜਾ 100 ਫੀਸਦੀ ਰਿਹਾ । ਵਿਦਿਆਰਥਣਾਂ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਕਾਲਜ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ ਕਾਮ ਭਾਗ ਪਹਿਲਾ ਦੀ ਕਿਰਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਸੁਖਜੀਤ ਕੌਰ ਨੇ ਦੂਜਾ ਤੇ ਤਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀ.ਕਾਮ ਭਾਗ ਤੀਜਾ ਦੇ ਫਾਈਨਲ ਦੇ ਨਤੀਜਿਆਂ ਵਿੱਚ ਅਮਨਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਮੱਲਿਆ, ਹਰਮਨਪ੍ਰੀਤ ਕੌਰ ਨੇ ਦੂਜਾ ਤੇ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਇਸ ਮੌਕੇ ਸਕੂਲ ਤੇ ਕਾਲਜ ਦੇ ਡਾਇਰੈਕਟਰ ਆਰਕੇ ਜੈਨ ਨੇ ਸ਼ਾਨਦਾਰ ਅੰਕ ਲੈ ਕੇ ਪਾਸ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ। ਗੱਲਬਾਤ ਕਰਦਿਆਂ ਡਾਇਰੈਕਟਰ ਆਰਕੇ ਜੈਨ ਨੇ ਕਿਹਾ ਕਿ ਸੰਸਥਾ ਦਾ ਇਹ 100 ਫੀਸਦੀ ਨਤੀਜਾ ਸਾਡੇ ਮਿਹਨਤੀ ਅਧਿਆਪਕਾਂ ਵੱਲੋਂ ਕਰਵਾਈ ਗਈ ਵਧੀਆ ਪੜ੍ਹਾਈ ਤੇ ਮਾਪਿਆਂ ਵੱਲੋਂ ਬੱਚਿਆਂ ਨੂੰ ਦਿੱਤੀ ਗਈ ਚੰਗੀ ਸੇਧ ਤੇ ਸਹਿਯੋਗ ਦਾ ਹੀ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਸੇਧ ਲੈ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।