ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੋ : ਬਾਬਾ ਸੁਖਵਿੰਦਰ ਸੰਧੂ
ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੋ ਬਾਬਾ ਸੁਖਵਿੰਦਰ ਸੰਧੂ
Publish Date: Sun, 12 Apr 2026 07:26 PM (IST)
Updated Date: Mon, 13 Apr 2026 04:16 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ, ਨੰਗਲ ਬੇਟ ਆਲੋਵਾਲ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਹਰਜੀਤ ਸਿੰਘ, ਭਾਈ ਰਵਿੰਦਰ ਸਿੰਘ ਰਿੰਕੂ ਤੇ ਭਾਈ ਉਕਾਰ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਅਰਦਾਸ ਤੋਂ ਬਾਅਦ ਬਾਬਾ ਸੁਖਵਿੰਦਰ ਸਿੰਘ ਨੇ ਹੁਕਮਨਾਮਾ ਲੈ ਕੇ ਸੰਗਤ ਨੂੰ ਕਥਾ ਤੇ ਪ੍ਰਵਚਨਾਂ ਰਾਹੀਂ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਤੇ ਹੋਰ ਸੇਵਾਦਾਰਾਂ ਨੂੰ ਹੁਕਮਨਾਮੇ ਤੇ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਬਾਬਾ ਸੁਖਵਿੰਦਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੋ ਤੇ ਗੁਰੂ ਦੀ ਸਿੱਖਿਆ ਅਨੁਸਾਰ ਜੀਵਨ ਬਿਤਾਓ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ 19 ਅਪ੍ਰੈਲ ਨੂੰ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ’ਚ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਤੇ 19 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਸਮਾਗਮ ’ਚ ਡਾ. ਅਮਰਜੋਤ ਸਿੰਘ, ਬੀਬੀ ਕਰਮਜੀਤ ਕੌਰ ਸੰਧੂ, ਸੁਖਜੀਤ ਸਿੰਘ, ਬਹਾਦਰ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਸਮੇਤ ਇਲਾਕੇ ਭਰ ਤੋਂ ਆਈਆਂ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।