ਵੈੱਬਸਾਈਟ ਤਿਆਰ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੈੱਬਸਾਈਟ ਤਿਆਰ ਕਰਨ ਵਾਲੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਦੇ ਵਿਦਿਆਰਥੀਆਂ ਦਾ ਸਨਮਾਨ
Publish Date: Wed, 23 Sep 2026 08:26 PM (IST)
Updated Date: Wed, 23 Sep 2026 08:27 PM (IST)
ਅਕਸ਼ੇ ਦੀਪ ਸ਼ਰਮਾ, ਪੰਜਾਬੀ ਜਾਗਰਣ ਆਦਮਪੁਰ : ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਵੱਲੋਂ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਪ੍ਰਤਿਭਾ ਅਤੇ ਤਕਨੀਕੀ ਸਮਰੱਥਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਵੈੱਬਸਾਈਟ ਤਿਆਰ ਕਰਨ ਅਤੇ ਵਿਕਸਤ ਕਰਨ ਦੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਪੂਰਾ ਕੀਤਾ। ਸਨਮਾਨਿਤ ਵਿਦਿਆਰਥੀਆਂ ਵਿੱਚ ਦੀਕਸ਼ਾਂਸ਼ੂ , ਗੌਰਵ , ਮਨਪ੍ਰੀਤ ਕੌਰ, ਸਤਿੰਦਰ ਕੌਰ, ਗੁਰਸ਼ਰਨਦੀਪ ਸਿੰਘ ਅਤੇ ਮਨਸ਼ਿੰਦਰ ਸਿੰਘ ਸ਼ਾਮਲ ਹਨ। ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ , ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਅਤੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਦੀ ਮੁਖੀ ਡਾ. ਨਿਰਮਲ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਅਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਦਿਆਰਥੀਆਂ ਵੱਲੋਂ ਕਲਾਸਰੂਮ ਵਿੱਚ ਪ੍ਰਾਪਤ ਕੀਤੇ ਗਿਆਨ ਨੂੰ ਅਸਲ ਜੀਵਨ ਨਾਲ ਜੁੜੇ ਵਿਹਾਰਕ ਪ੍ਰੋਜੈਕਟ ਵਿੱਚ ਸਫਲਤਾਪੂਰਵਕ ਲਾਗੂ ਕਰਨ ਲਈ ਉਨ੍ਹਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਆਪਣੀ ਅਗਵਾਈ ਹੇਠ ਕੀਤੇ ਜਾ ਰਹੇ ਅਜਿਹੇ ਤਕਨੀਕੀ ਉਪਰਾਲੇ ਯੂਨੀਵਰਸਿਟੀ ਵੱਲੋਂ ਵਿਹਾਰਕ ਸਿੱਖਿਆ, ਹੁਨਰ ਵਿਕਾਸ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਤਕਨੀਕੀ ਲੋੜਾਂ ਲਈ ਤਿਆਰ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਵਿਭਾਗ ਮੁਖੀ ਡਾ. ਨਿਰਮਲ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਵਿਹਾਰਕ ਗਿਆਨ, ਤਕਨੀਕੀ ਹੁਨਰ ਅਤੇ ਅਸਲ ਪ੍ਰੋਜੈਕਟਾਂ ’ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।