Bhagwant Mann Marriage : ਆਨਲਾਈਨ ਡੈਸਕ, ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। 48 ਸਾਲਾ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਹਿਸਾਰ ਦੇ ਰਹਿਣ ਵਾਲੇ ਹਨ। ਸੀਐਮ ਮਾਨ ਦਾ ਇਹ ਦੂਜਾ ਵਿਆਹ ਹੋਵੇਗਾ। ਚਾਰ ਸਾਲ ਪਹਿਲਾਂ ਉਸ ਦਾ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ।

ਪਹਿਲੇ ਵਿਆਹ ਤੋਂ ਉਨ੍ਹਾਂ ਦੀ ਇਕ ਬੇਟੀ ਸੀਰਤ ਕੌਰ ਮਾਨ (21) ਤੇ ਇਕ ਬੇਟਾ ਦਿਲਸ਼ਾਨ ਮਾਨ (17) ਹੈ। ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਵਿਖੇ 10 ਮਾਰਚ ਨੂੰ ਜਦੋਂ ਭਗਵੰਤ ਮਾਨ ਨੇ ਸਹੁੰ ਚੁੱਕੀ ਤਾਂ ਉਨ੍ਹਾਂ ਦਾ ਪੁੱਤਰ ਅਤੇ ਧੀ ਵੀ ਬਸੰਤੀ ਰੰਗ ਵਿੱਚ ਰੰਗੇ ਪਿਤਾ ਕੋਲ ਪਹੁੰਚੇ।

ਸੀਰਤ ਕੌਰ ਤੇ ਦਿਲਸ਼ਾਨ ਮਾਂ ਇੰਦਰਪ੍ਰੀਤ ਕੌਰ ਨਾਲ ਅਮਰੀਕਾ ਵਿੱਚ ਰਹਿੰਦੇ ਹਨ ਤੇ ਪਿਤਾ ਦੇ ਸਹੁੰ ਚੁੱਕ ਸਮਾਗਮ 'ਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਨ। ਪਿਤਾ ਭਗਵੰਤ ਮਾਨ ਵੀ ਉਨ੍ਹਾਂ ਨੂੰ ਆਪਣੇ ਕੋਲ ਦੇਖ ਕੇ ਭਾਵੁਕ ਹੋ ਗਏ ਸਨ। ਉਨ੍ਹਾਂ ਨੇ ਬੱਚਿਆਂ ਨਾਲ ਇਕ ਖਾਸ ਫੋਟੋ ਲਈ ਪੋਜ਼ ਵੀ ਦਿੱਤਾ। ਦੱਸ ਦੇਈਏ ਕਿ ਜਦੋਂ ਭਗਵੰਤ ਮਾਨ ਸਾਲ 2014 'ਚ ਸੰਗਰੂਰ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਲੜੇ ਸਨ ਤਾਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਉਨ੍ਹਾਂ ਲਈ ਚੋਣ ਪ੍ਰਚਾਰ ਕੀਤਾ ਸੀ।

ਹਾਲਾਂਕਿ, ਬਾਅਦ 'ਚ ਪਤੀ ਨਾਲ ਅਣਬਨ ਕਾਰਨ, ਉਹ ਬੱਚਿਆਂ ਨਾਲ ਅਮਰੀਕਾ 'ਚ ਸੈਟਲ ਹੋ ਗਈ ਸਨ। ਜਦੋਂ CM ਮਾਨ ਦੇ ਦੋਵੇਂ ਬੱਚੇ ਸਹੁੰ ਚੁੱਕ ਸਮਾਗਮ ਲਈ ਅਮਰੀਕਾ ਤੋਂ ਪਹੁੰਚੇ ਤਾਂ ਉਹ ਪਲ ਸਾਰਿਆਂ ਲਈ ਹੈਰਾਨ ਕਰ ਦੇਣ ਵਾਲਾ ਸੀ।

Posted By: Seema Anand