ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਲਾਏ ਨਾਅਰੇ ਭ੍ਰਿਸ਼ਟਾਚਾਰ 'ਤੇ ਭਗਵੰਤ ਮਾਨ ਦੀ ‘ਟੂ-ਟੂ’ ਨੇ ਪੂਰੇ ਪੰਜਾਬ ’ਚ ਕਰਵਾਈ ‘ਥੂ-ਥੂ’ : ਅਸ਼ੋਕ ਸਰੀਨ ਹਿੱਕੀ
Publish Date: Thu, 08 Oct 2026 08:54 PM (IST)
Updated Date: Thu, 08 Oct 2026 08:56 PM (IST)
ਭ੍ਰਿਸ਼ਟਾਚਾਰ ਤੇ ਭਗਵੰਤ ਮਾਨ ਦੀ ‘ਟੂ-ਟੂ’ ਨੇ ਪੂਰੇ ਪੰਜਾਬ ’ਚ ਕਰਵਾਈ ‘ਥੂ-ਥੂ’ : ਅਸ਼ੋਕ ਸਰੀਨ ਹਿੱਕੀ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਜਲੰਧਰ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਸਥਾਨਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਚੌਂਕ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜਿਆਂ ਭਾਜਪਾ ਵਰਕਰਾਂ, ਅਹੁਦੇਦਾਰਾਂ ਤੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ’ਚ ਭਾਜਪਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ, ਸਾਬਕਾ ਸੰਸਦੀ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ, ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸੀਨੀਅਰ ਭਾਜਪਾ ਆਗੂ ਦਿਨੇਸ਼ ਢੱਲ, ਪਾਰਸ਼ਦ ਅਮਿਤ ਢੱਲ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਤੇ ਰਵੀ ਮਹਿੰਦਰੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਕੇਂਦਰੀ ਏਜੰਸੀਆਂ ਦੀ ਕਾਰਵਾਈ ਨੇ ਆਮ ਆਦਮੀ ਪਾਰਟੀ ਦੀ ਕਥਿਤ ਇਮਾਨਦਾਰ ਰਾਜਨੀਤੀ ਦਾ ਅਸਲ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਸੱਤਾ ’ਚ ਆਉਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੇ ਸਨ, ਅੱਜ ਉਹੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਘਿਰੇ ਲੋਕਾਂ ਦੀ ਸਰਪ੍ਰਸਤੀ ਕਰਦੇ ਨਜ਼ਰ ਆ ਰਹੇ ਹਨ। ਅਸ਼ੋਕ ਸਰੀਨ ਹਿੱਕੀ ਨੇ ਕਿਹਾ, “ਭ੍ਰਿਸ਼ਟਾਚਾਰ ਤੇ ਭਗਵੰਤ ਮਾਨ ਦੀ ‘ਟੂ-ਟੂ’ ਨੇ ਪੂਰੇ ਪੰਜਾਬ ’ਚ ‘ਥੂ-ਥੂ’ ਕਰਵਾ ਦਿੱਤੀ ਹੈ। ਪੰਜਾਬ ਦੀ ਜਨਤਾ ਹੁਣ ਸਮਝ ਚੁੱਕੀ ਹੈ ਕਿ ਆਮ ਆਦਮੀ ਪਾਰਟੀ ਦੀ ਕਥਨੀ ਤੇ ਕਰਨੀ ’ਚ ਕਿੰਨਾ ਵੱਡਾ ਫਰਕ ਹੈ। ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦਾ ਦਾਅਵਾ ਕਰਨ ਵਾਲੀ ਸਰਕਾਰ ਅੱਜ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਬੋਝ ਹੇਠ ਦਬੀ ਹੋਈ ਨਜ਼ਰ ਆ ਰਹੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦੇ ਟੁੱਟ ਚੁੱਕੇ ਹਨ ਤੇ ਸਰਕਾਰ ਦਾ ਸਾਰਾ ਧਿਆਨ ਲੋਕ-ਹਿੱਤ ਦੇ ਕੰਮਾਂ ਦੀ ਬਜਾਏ ਆਪਣੇ ਆਗੂਆਂ ਨੂੰ ਬਚਾਉਣ ’ਚ ਲੱਗਾ ਹੋਇਆ ਹੈ। ਭਾਜਪਾ ਲੋਕਾਂ ਦੇ ਹਿੱਤਾਂ ਤੇ ਪਾਰਦਰਸ਼ੀ ਸ਼ਾਸਨ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ ਤੇ ਭ੍ਰਿਸ਼ਟਾਚਾਰ ਦੇ ਹਰ ਮਾਮਲੇ ਨੂੰ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਜਾਵੇਗੀ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਜ਼ਿਲ੍ਹਾ ਸਕੱਤਰ ਤੇ ਮੀਡੀਆ ਇੰਚਾਰਜ ਅਮਿਤ ਭਾਟੀਆ, ਸ਼ਿਆਮ ਸ਼ਰਮਾ, ਅਨੁ ਸ਼ਰਮਾ, ਦਵਿੰਦਰ ਕਾਲੀਆ, ਬਲਜੀਤ ਪ੍ਰਿੰਸ, ਸੰਜੀਵ ਸ਼ਰਮਾ ਮਨੀ, ਮਿੰਟਾ ਕੋਛੜ, ਸੰਨੀ ਸ਼ਰਮਾ, ਯੋਗੇਸ਼ ਮਲਹੋਤਰਾ, ਰਵਿੰਦਰ ਧੀਰ, ਦੇਵਿੰਦਰ ਪਾਲ ਸਿੰਘ ਡਿੰਪੀ ਲੁਭਾਣਾ, ਅਜਮੇਰ ਸਿੰਘ ਬਾਦਲ, ਸੁਮਨ ਰਾਣਾ, ਮਨਜੀਤ ਸਰੋਆ, ਦਿਨੇਸ਼ ਖੰਨਾ ਘੁੰਘਰੂ, ਅਨੁਜ ਸ਼ਾਰਦਾ, ਮੰਡਲ ਪ੍ਰਧਾਨ ਦਿਨੇਸ਼ ਮਹਿੰਦਰੂ, ਮਨਹਰ ਪਾਸ਼ਾਣ, ਚੰਦਨ ਰਖੇਜਾ, ਜਰਨੈਲ ਸਿੰਘ ਡਿੰਪਲਾ, ਸਤਪਾਲ ਬਠਲਾ, ਹੈਪੀ ਦੀਵਾਨ, ਦੀਪਕ ਟੇਲੂ, ਦੀਪਕ ਸ਼ਰਮਾ, ਦੀਪਾਲੀ ਬਾਗੜੀਆ, ਰਿੰਕੂ ਮੋਦੀ, ਬਾਬੂ ਅਰੋੜਾ, ਯਜੀਤ ਹੁਰੀਆ, ਵਰੁਣ ਨਾਗਪਾਲ, ਬ੍ਰਿਜਮੋਹਨ ਗੁਪਤਾ, ਅਜੈ ਠਾਕੁਰ, ਮਨੀਸ਼ ਬਲ, ਸੋਨੂ ਹੰਸ, ਦੀਪਕ ਬਾਵਾ ਸਮੇਤ ਵੱਡੀ ਗਿਣਤੀ ’ਚ ਭਾਜਪਾ ਵਰਕਰ ਹਾਜ਼ਰ ਸਨ।