ਭਾਈ ਕਨ੍ਹਈਆ ਜੀ ਵੈਲਫੇਅਰ ਕਲੱਬ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਮੈਡੀਕਲ ਤੇ ਖੂਨਦਾਨ ਕੈਂਪ ਲਗਾਇਆ ਭਾਈ ਕਨ੍ਹਈਆ ਜੀ ਵੈਲਫੇਅਰ ਕਲੱਬ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਮੈਡੀਕਲ ਤੇ ਖੂਨਦਾਨ ਕੈਂਪ ਲਗਾਇਆ
Publish Date: Sun, 02 Aug 2026 07:40 PM (IST)
Updated Date: Sun, 02 Aug 2026 07:43 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਐਤਵਾਰ ਨੂੰ ਭਾਈ ਕਨ੍ਹਈਆ ਜੀ ਵੈੱਲਫੇਅਰ ਕਲੱਬ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ ਪੀਮਸ ਹਸਪਤਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, ਕਸਬਾ ਮਲਸੀਆਂ (ਪੱਤੀ ਲਕਸੀਆਂ) ’ਚ ਮੁਫ਼ਤ ਮੈਡੀਕਲ ਜਾਂਚ ਕੈਂਪ ਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 150 ਤੋਂ ਵੱਧ ਲੋਕਾਂ ਨੇ ਆਪਣਾ ਮੁਫ਼ਤ ਸਿਹਤ ਚੈੱਕਅੱਪ ਕਰਵਾਇਆ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਦੇ ਨਾਲ ਹੀ 40 ਤੋਂ ਵੱਧ ਯੂਨਿਟ ਖੂਨਦਾਨ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਕਾਮਰੇਡ ਨਿਰਮਲ ਸਿੰਘ ਮਲਸੀਆਂ ਸਰਪੰਚ ਨੇ ਖੂਨਦਾਨ ਕਰਕੇ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਧਰਮਿੰਦਰ ਮੁਕੇਰੀਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸਰਪੰਚ ਕਾਮਰੇਡ ਨਿਰਮਲ ਸਿੰਘ ਮਲਸੀਆਂ (ਜ਼ਿਲ੍ਹਾ ਪ੍ਰਧਾਨ, ਦਿਹਾਤੀ ਮਜ਼ਦੂਰ ਸਭਾ) ਤੇ ਧਰਮਿੰਦਰ ਮੁਕੇਰੀਆਂ ਨੇ ਕੈਂਪ ਨੂੰ ਸਫ਼ਲ ਬਣਾਉਣ ਵਾਲੇ ਸਹਿਯੋਗੀ ਸਾਥੀਆਂ ਨੂੰ ਸਿਰੋਪਾਓ ਤੇ ਯਾਦਗਾਰੀ ਟਰਾਫੀਆਂ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸ ਸਹੋਤਾ ਤਹਿਸੀਲ ਪ੍ਰਧਾਨ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਬ ਨੇ ਕਿਹਾ ਕਿ ਪੰਜਾਬ ’ਚ ਨਸ਼ੇ ਤੇ ਬੇਰੁਜ਼ਗਾਰੀ ਦੇ ਖ਼ਾਤਮੇ ਲਈ ਸਭਾ ਵੱਲੋਂ ਲਗਾਤਾਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕਾਮਰੇਡ ਨਿਰਮਲ ਸਿੰਘ ਮਲਸੀਆਂ ਨੇ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ’ਚ ਕੀਤੀ ਜਾ ਰਹੀ ਸੂਬਾਈ ਰੈਲੀ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ, ਕਿਸਾਨਾਂ ਤੇ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਜਥੇਬੰਦ ਹੋ ਕੇ ਸੰਘਰਸ਼ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਪੀਮਸ ਹਸਪਤਾਲ ਦੀ ਟੀਮ ਵੱਲੋਂ ਟੀਮ ਹੈੱਡ ਮਿਸਟਰ ਰਚਿਤ ਬਜਾਜ, ਡਾ. ਅਮਨਦੀਪ, ਡਾ. ਤਰਨਪ੍ਰੀਤ ਕੌਰ, ਡਾ. ਸ਼ਸ਼ੀ ਤੇ ਬਲੱਡ ਬੈਂਕ ਦੀ ਟੀਮ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਗਰੇਜ਼ ਸਿੰਘ ਚੌਕੀ ਇੰਚਾਰਜ ਮਲਸੀਆ, ਸਾਬਕਾ ਪੰਚ ਜਸਵੀਰ ਸਿੰਘ, ਪੰਚ ਮਨਿੰਦਰ ਕੌਰ, ਪੰਚ ਰੀਨਾ, ਸੁਖਦੇਵ ਸਿੰਘ, ਪ੍ਰਿੰਸ ਸਹੋਤਾ, ਗੁਰਪ੍ਰੀਤ ਸਿੰਘ, ਰਵੀ ਕੁਮਾਰ ਖੋਖਰ, ਵਿਕਰਮ ਸਿੰਘ ਮੰਡਾਲਾ, ਰਮਨ ਕੁਮਾਰ (ਸਾਬਕਾ ਪੰਚ), ਜਗੀਰ ਸਿੰਘ ਕੋਟਲੀ ਗਾਜਰਾ, ਤਾਰਾ ਸਿੰਘ ਧਮੂਵਾਲ, ਪਰਮਿੰਦਰ ਸਿੰਘ, ਮੋਹਿੰਦਰ ਸਿੰਘ, ਮਨਜੀਤ ਕੌਰ, ਗੁਰਜੀਤ ਕੌਰ, ਮਨਦੀਪ ਕੌਰ, ਸ਼ੇਖਰ ਤੇਜੀ, ਰਾਕੇਸ਼ ਕੁਮਾਰ ਮਲਸੀਆਂ (ਸੀਆਈਡੀ ਵਿਭਾਗ ਜਲੰਧਰ), ਵਿਜੈ ਤੇਜੀ, ਕਰਨ, ਕੁਲਵੀਰ ਸਿੰਘ ਆਦਿ ਹਾਜ਼ਰ ਸਨ।