ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਸਮਾਗਮ ਭਲਕੇ
ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦਾ ਪਰਿਨਿਰਵਾਣ ਦਿਵਸ ਸਮਾਗਮ ਭਲਕੇ
Publish Date: Thu, 04 Dec 2025 08:26 PM (IST)
Updated Date: Thu, 04 Dec 2025 08:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਅੰਬੇਡਕਰ ਭਵਨ ਟਰੱਸਟ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 70ਵੇਂ ਪ੍ਰੀਨਿਰਵਾਣ ਦਿਵਸ ’ਤੇ ਉਨ੍ਹਾਂ ਦੇ ਮਹਾਨ ਵਿਅਕਤੀਤਵ, ਦੇਸ਼ ਪ੍ਰਤੀ ਸੇਵਾਵਾਂ, ਸੰਘਰਸ਼ਾਂ, ਉਪਕਾਰਾਂ ਤੇ ਹੋਰ ਅਨੇਕਾਂ ਪ੍ਰਾਪਤੀਆਂ ਨੂੰ ਯਾਦ ਕਰਨ ਲਈ 6 ਦਸੰਬਰ ਨੂੰ ਸਵੇਰੇ 11 ਵਜੇ ਵਿਸ਼ਾਲ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਹੋਰ ਬੁੱਧੀਜੀਵੀ ਬੁਲਾਰਿਆਂ ਤੋਂ ਇਲਾਵਾ ਪ੍ਰੋਫੈਸਰ ਡਾ. ਮਨਜੀਤ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਮੁੱਖ ਬੁਲਾਰੇ ਵਜੋਂ ਸ਼ਾਮਲ ਹੋ ਰਹੇ ਹਨ। ਅੰਬੇਡਕਰ ਭਵਨ ਟਰੱਸਟ ਦੇ ਵਿੱਤ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਦੱਸਿਆ ਕਿ ਡਾ. ਮਨਜੀਤ ਸਿੰਘ ਬਾਬਾ ਸਾਹਿਬ ਦੇ ਜੀਵਨ, ਸੰਘਰਸ਼ਾਂ, ਅਨੁਸੂਚਿਤ ਜਾਤੀ ਸਮਾਜ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ।