- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਬਲਾਕ ਫਿਲੌਰ ’ਚ ਮਿਲਿਆ ਭਰਵਾਂ ਹੁੰਗਾਰਾ

-ਕਡਿਆਣਾ ਤੇ ਭਾਰਸਿੰਘਪੁਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਯੂਨੀਅਨ ’ਚ ਕੀਤੀ ਸ਼ਮੂਲੀਅਤ, ਬਲਵੀਰ ਰਾਮ ਸਰਬਸੰਮਤੀ ਨਾਲ ਬਣੇ ਪ੍ਰਧਾਨ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਬਲਾਕ ਫਿਲੌਰ ’ਚ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਪਿੰਡ ਕਡਿਆਣਾ ਤੇ ਭਾਰਸਿੰਘਪੁਰ ਦੇ ਵੱਡੀ ਗਿਣਤੀ ’ਚ ਕਿਸਾਨ ਤੇ ਮਜ਼ਦੂਰ ਯੂਨੀਅਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋ ਗਏ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜ਼ਿਲ੍ਹਾ ਜਲੰਧਰ ਦੀ ਮੀਟਿੰਗ ਪਿੰਡ ਕਡਿਆਣਾ ਵਿਖੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪਿੰਡ ਦੀ ਨਵੀਂ ਇਕਾਈ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ। ਇਕਾਈ ਦੀ ਚੋਣ ਦੌਰਾਨ ਬਲਵੀਰ ਰਾਮ ਨੂੰ ਪ੍ਰਧਾਨ, ਡਾ. ਸੁਖਵੀਰ ਸਿੰਘ ਨੂੰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਨੂੰ ਜਨਰਲ ਸਕੱਤਰ, ਰਵਿੰਦਰ ਸਿੰਘ ਨੂੰ ਕੈਸ਼ੀਅਰ ਤੇ ਮੇਹਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਇਕਾਈ ਦੇ ਹੋਰ ਮੈਂਬਰਾਂ ਦੀ ਵੀ ਚੋਣ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਨੇ ਯੂਨੀਅਨ ’ਚ ਸ਼ਾਮਲ ਹੋਏ ਕਿਸਾਨਾਂ ਤੇ ਮਜ਼ਦੂਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਕਿਸਾਨਾਂ ਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯੂਨੀਅਨ ਹਮੇਸ਼ਾ ਯਤਨਸ਼ੀਲ ਰਹੇਗੀ। ਕਿਸੇ ਵੀ ਕਿਸਾਨ ਜਾਂ ਮਜ਼ਦੂਰ ਨੂੰ ਕੋਈ ਮੁਸ਼ਕਲ ਪੇਸ਼ ਆਉਣ ’ਤੇ ਉਹ ਯੂਨੀਅਨ ਦੇ ਅਹੁਦੇਦਾਰਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਏਕਤਾ ਤੇ ਆਪਸੀ ਸਹਿਯੋਗ ਨਾਲ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਯਤਨ ਕੀਤੇ ਜਾ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਜਲੰਧਰ ਦੇ ਮੀਤ ਪ੍ਰਧਾਨ ਮੇਜਰ ਸਿੰਘ, ਬਲਾਕ ਪ੍ਰਧਾਨ ਜਸਮੇਰ ਸਿੰਘ ਢੀਂਡਸਾ, ਬਲਾਕ ਫਿਲੌਰ ਦੇ ਸੀਨੀਅਰ ਮੀਤ ਪ੍ਰਧਾਨ ਸੁਖਪ੍ਰੀਤ ਸਿੰਘ ਸਮੇਤ ਯੂਨੀਅਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।