ਭਾਕਿਯੂ ਡਕੌਂਦਾ ਵੱਲੋਂ ਟਰੈਕਟਰ ਮਾਰਚ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਟਰੈਕਟਰ ਮਾਰਚ ਕੱਢਿਆ
Publish Date: Tue, 27 Jan 2026 09:36 PM (IST)
Updated Date: Tue, 27 Jan 2026 09:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਤਪੁਰ : ਮਹਿਤਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ ਗਈ ਬੂਟਾ ਸਿੰਘ ਬੁਰਜ ਗਿੱਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲੋਗੜ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਸ਼ਹਿਰਾਂ ’ਚ ਪਰੇਡ ਕੱਢੀ ਗਈ, ਜਿਸ ’ਚ ਲੋਕਾਂ ਨੂੰ ਜਾਗਰਤ ਕੀਤਾ ਗਿਆ ਤੇ ਸਰਕਾਰ ਦੇ ਬਣਾਏ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਪਰੇਡ ’ਚ ਕਿਸਾਨ ਤੇ ਮਜ਼ਦੂਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਸੈਂਕੜੇ ਦੀ ਸੈਂਕੜਿਆਂ ਦੀ ਗਿਣਤੀ ’ਚ ਟਰੈਕਟਰ ਦਾ ਇਕੱਠ ਹੋਇਆ। ਇਸ ਸਮੇਂ ਵਾਈਸ ਪ੍ਰਧਾਨ ਬਲਵੰਤ ਸਿੰਘ, ਵਾਈਸ ਪ੍ਰਧਾਨ ਨਰਿੰਦਰ ਸਿੰਘ, ਜਰਨਲ ਸਕੱਤਰ ਰਮਨਜੀਤ ਸਿੰਘ ਸਮਰਾ, ਜਰਨਲ ਸਕੱਤਰ ਕਰਮ ਸਿੰਘ, ਜ਼ਿਲ੍ਹਾ ਸਕੱਤਰ ਕਮਲਜੀਤ ਸਿੰਘ ਮੰਡ, ਮੁੱਖ ਬੁਲਾਰਾ ਦਿਲਰਾਜ ਸਿੰਘ, ਬਲਾਕ ਪ੍ਰਧਾਨ ਗੁਰਜੰਟ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ, ਵਾਈਸ ਪ੍ਰਧਾਨ ਆਕਾਸ਼, ਪ੍ਰੈੱਸ ਸਕੱਤਰ ਬਲਕਾਰ ਸਿੰਘ, ਖਜਾਨਚੀ ਇਕਾਈ ਪ੍ਰਧਾਨ ਅਵਤਾਰ ਸਿੰਘ, ਹਰਜੀਤ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ, ਜੋਗਾ ਸਿੰਘ, ਸੁਖਦੇਵ ਸਿੰਘ, ਹਰਿਆਣੇ ਵਾਲੇ ਮੁੱਖ ਸਲਾਹਕਾਰ ਹਰਦੇਵ ਸਿੰਘ, ਜਸਵਿੰਦਰ ਸਿੰਘ, ਜਸਵਿੰਦਰ ਸਿੰਘ, ਸਰਪੰਚ ਅਮਰਜੀਤ ਸਿੰਘ, ਸਰਪੰਚ ਅਮਰਜੀਤ ਸਿੰਘ, ਪਰਮਜੀਤ ਸਿੰਘ ਹਾਜ਼ਰ ਸਨ।