- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਲੁਜ ਫਿਲਮ 'ਤੇ ਰੋਕ ਦੇ ਵਿਰੋਧ ’ਚ ਭੀਕੇਯੂ ਦੁਆਬਾ ਵੱਲੋਂ ਨਾਅਰੇਬਾਜ਼ੀ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਦੱਸੀ ਜਾ ਰਹੀ ਫਿਲਮ 'ਸਤਲੁਜ' 'ਤੇ ਲਗਾਈ ਗਈ ਰੋਕ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ (ਦੁਆਬਾ) ਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਕ ਹਟਾਉਣ ਦੀ ਮੰਗ ਕੀਤੀ ਗਈ। ਭੀਕੇਯੂ (ਦੁਆਬਾ) ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਢੇਸੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਢੇਸੀ, ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ, ਸਰਕਲ ਪ੍ਰਧਾਨ ਹਰਮਿੰਦਰ ਸਿੰਘ ਰਾਣਾ, ਗੁਰਨਾਮ ਸਿੰਘ ਮੁਠੱਡਾ ਤੇ ਹੋਰ ਆਗੂਆਂ ਨੇ ਕਿਹਾ ਕਿ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ ਮਿਲਣ ਤੇ ਰਿਲੀਜ਼ ਹੋਣ ਤੋਂ ਬਾਅਦ ਇਸ 'ਤੇ ਰੋਕ ਲਗਾਉਣਾ ਠੀਕ ਨਹੀਂ ਹੈ। ਉਨ੍ਹਾਂ ਨੇ ਇਸ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਸਰਕਾਰ ਤੋਂ ਤੁਰੰਤ ਰੋਕ ਹਟਾਉਣ ਦੀ ਮੰਗ ਕੀਤੀ। ਆਗੂਆਂ ਨੇ ਪੰਜਾਬ ਵਾਸੀਆਂ ਤੇ ਸਮਾਜਿਕ, ਧਾਰਮਿਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਫਿਲਮ ਦੇ ਪ੍ਰਦਰਸ਼ਨ ਦਾ ਉਪਰਾਲਾ ਕਰਨ, ਤਾਂ ਜੋ ਨੌਜਵਾਨ ਪੀੜ੍ਹੀ ਇਤਿਹਾਸ ਤੇ ਸਿੱਖ ਕੌਮ ਨਾਲ ਜੁੜੀਆਂ ਘਟਨਾਵਾਂ ਬਾਰੇ ਜਾਣੂ ਹੋ ਸਕੇ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪਿੰਡ ਮੁਠੱਡਾ ਕਲਾਂ ’ਚ ਸ਼ਨਿਚਰਵਾਰ ਰਾਤ 8 ਵਜੇ ਫਿਲਮ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।