ਅਵਤਾਰ ਰਾਣਾ, ਮੱਲ੍ਹੀਆਂ ਕਲਾਂ : ਨਜ਼ਦੀਕੀ ਪਿੰਡ ਹੇਰਾਂ ਨਿਵਾਸੀ ਰਣਜੀਤ ਸਿੰਘ ਜਿਨ੍ਹਾਂ ਦਾ ਇਟਲੀ ਵਿਖੇ ਦੇਹਾਂਤ ਹੋ ਗਿਆ ਸੀ। ਅੱਜ ਪਿੰਡ ਹੇਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨਮਿੱਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਗਈ। ਉਪਰੰਤ ਭਾਈ ਸੰਤੋਖ ਸਿੰਘ ਦੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਨਾਲ ਸੰਗਤ ਨੂੰ ਜਨਮ ਤੇ ਮੌਤ ਸਬੰਧੀ ਦੱਸਦਿਆਂ ਗੁਰਬਾਣੀ ਨਾਲ ਜੋੜਿਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਪਰਿਵਾਰ, ਰਿਸ਼ਤੇਦਾਰਾਂ ਤੇ ਨਗਰ ਵਾਸੀਆਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਿੱਘੀ ਸ਼ਰਧਾਂਜਲੀ ਦਿੱਤੀ ਗਈ।