ਬਿੱਕਰ ਸਿੰਘ ਨਮਿਤ ਭੋਗ ਤੇ ਅੰਤਿਮ ਅਰਦਾਸ ਭਲਕੇ
ਬਿੱਕਰ ਸਿੰਘ ਨਮਿਤ ਭੋਗ ਤੇ ਅੰਤਿਮ ਅਰਦਾਸ ਭਲਕੇ
Publish Date: Mon, 27 Apr 2026 09:29 PM (IST)
Updated Date: Mon, 27 Apr 2026 09:31 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਦੋਨਾਂ ਇਲਾਕੇ ਦੇ ਉੱਘੇ ਕਾਰੋਬਾਰੀ ਸੁਰਜਨ ਸਿੰਘ ਮੱਲੀ ਦੁਬਈ ਦੇ ਕਰੀਬੀ ਰਿਸ਼ਤੇਦਾਰ ਬਿੱਕਰ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਸਨ। ਉਨ੍ਹਾਂ ਨਮਿੱਤ ਭੋਗ ਤੇ ਅੰਤਿਮ ਅਰਦਾਸ 29 ਅਪ੍ਰੈਲ ਨੂੰ ਉਨਾਂ ਦੇ ਪਿੰਡ ਕੁਹਾੜ ਕਲਾਂ ਵਿਖੇ ਹੋਵੇਗੀ। ਇਸ ਸਬੰਧੀ ਸੁਖਵਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਸਵੇਰੇ 10 ਵਜੇ ਉਨਾਂ ਦੇ ਗ੍ਰਹਿ ਵਿਖੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਹਲਟੀ ਸਾਹਿਬ ਕੁਹਾੜ ਕਲਾਂ ਵਿਖੇ 11 ਤੋਂ 1.30 ਵਜੇ ਤੱਕ ਹੋਵੇਗੀ। ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।