ਭੋਗਪੁਰ ਪੁਲਿਸ ਵੱਲੋਂ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਭੋਗਪੁਰ ਪੁਲਿਸ ਵੱਲੋਂ 9.97 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
Publish Date: Thu, 08 Jan 2026 07:00 PM (IST)
Updated Date: Thu, 08 Jan 2026 07:03 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਪੁਲਿਸ ਨੇ ਨਸ਼ਾ ਤਸਕਰ ਨੂੰ 9.97 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰਾਜੀਵ ਕੁਮਾਰ ਨੇ ਦੱਸਿਆ ਕਿ ਏਐੱਸਆਈ ਕਰਨੈਲ ਸਿੰਘ ਦੀ ਪੁਲਿਸ ਪਾਰਟੀ ਨੇ ਪਿੰਡ ਸੱਧਾ ਚੱਕ ਨੇੜੇ ਨੌਜਵਾਨ ਨੂੰ ਸ਼ੱਕ ਦੇ ਆਧਾਰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਮਿਲੇ ਲਿਫਾਫੇ ’ਚੋਂ 9.97 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਵਿਜੇ ਕੁਮਾਰ ਉਰਫ਼ ਲੰਗੜੀ ਵਾਸੀ ਪਿੰਡ ਕਿੰਗਰਾ ਚੋਅ ਵਾਲਾ ਵਜੋਂ ਹੋਈ ਹੈ। ਇਸ ਮਾਮਲੇ ’ਚ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਉਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਸੀ ਤੇ ਹੋਰ ਕਿਹੜੇ ਵਿਅਕਤੀ ਇਸ ਨਸ਼ਾ ਤਸਕਰੀ ’ਚ ਸ਼ਾਮਲ ਹਨ। ਇਸ ਆਧਾਰ ’ਤੇ ਵਾਧੂ ਧਾਰਾਵਾਂ 29/61/85 ਐੱਨਡੀਪੀਐੱਸ ਐਕਟ ਜੋੜੀਆਂ ਗਈਆਂ ਹਨ। ਪੁਲਿਸ ਅਨੁਸਾਰ ਇਹ ਵੀ ਜਾਂਚ ਕੀਤੀ ਜਾਵੇਗੀ ਕਿ ਮੁਲਜ਼ਮ ਨਸ਼ਾ ਵੇਚਣ ਦੇ ਨਾਲ-ਨਾਲ ਇਸ ਦਾ ਆਦੀ ਵੀ ਹੈ ਜਾਂ ਨਹੀਂ। ਨਾਲ ਹੀ ਨਸ਼ਾ ਤਸਕਰੀ ਰਾਹੀਂ ਹਾਸਲ ਕੀਤੀ ਗਈ ਸੰਪਤੀ ਤੇ ਆਮਦਨ ਦੇ ਸਰੋਤਾਂ ਦੀ ਵੀ ਜਾਂਚ ਕਰ ਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਜ਼ਬਤੀ ਸਬੰਧੀ ਕਾਰਵਾਈ ਕੀਤੀ ਜਾਵੇਗੀ।