ਬੀਬੀ ਕਾਕੜ ਨੇ ਮੈਗਾ ਪੀਟੀਐੱਮ ਮੌਕੇ ਸਕੂਲਾਂ ਦਾ ਕੀਤਾ ਦੌਰਾ
ਬੀਬੀ ਕਾਕੜ ਨੇ ਮੈਗਾ ਪੀਟੀਐੱਮ ਮੌਕੇ ਸਕੂਲਾਂ ਦਾ ਕੀਤਾ ਦੌਰਾ
Publish Date: Sun, 29 Mar 2026 07:28 PM (IST)
Updated Date: Sun, 29 Mar 2026 07:29 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਵਿਸ਼ੇਸ਼ ਮਿਲਣੀ ਵਿਚ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਮੈਗਾ ਪੀਟੀਐੱਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਇਨਫੋਟੈੱਕ ਦੇ ਡਾਇਰੈਕਟਰ ਅਤੇ ‘ਆਪ’ ਸਿੱਖਿਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਰਣਜੀਤ ਕੌਰ ਕਾਕੜ ਵੱਲੋਂ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਿਹਾਲੂਵਾਲ, ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ, ਸਰਕਾਰੀ ਹਾਈ ਸਮਾਰਟ ਸਕੂਲ ਨਵਾਂ ਪਿੰਡ ਅਕਾਲੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੂਨੀਆ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਬੀਬੀ ਕਾਕੜ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਿਆਰੀ ਅਤੇ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੈਗਾ ਪੀਟੀਐੱਮ ਵਰਗੇ ਉਪਰਾਲਿਆਂ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ, ਉਨ੍ਹਾਂ ਦੀਆਂ ਅਕਾਦਮਿਕ ਖੂਬੀਆਂ ਅਤੇ ਕਮਜ਼ੋਰੀਆਂ ਬਾਰੇ ਜਾਣਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਇਸ ਮੌਕੇ ਮਾਪਿਆਂ ਨੇ ਵੀ ਸਿੱਖਿਆ ਵਿਭਾਗ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲਾਂ ਦਾ ਸਮੁੱਚਾ ਸਟਾਫ ਹਾਜ਼ਰ ਸਨ।