ਬੀਬੀ ਪ੍ਰਕਾਸ਼ ਕੌਰ ਦੀ ਅੰਤਿਮ ਅਰਦਾਸ ਤੇ ਭੋਗ ਅੱਜ
ਬੀਬੀ ਪ੍ਰਕਾਸ਼ ਕੌਰ ਦੀ ਅੰਤਿਮ ਅਰਦਾਸ ਤੇ ਭੋਗ ਅੱਜ
Publish Date: Mon, 05 Jan 2026 08:17 PM (IST)
Updated Date: Mon, 05 Jan 2026 08:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਾ. ਸਾਧੂ ਸਿੰਘ ਹਮਦਰਦ ਦੇ ਧਰਮਪਤਨੀ ਮਾਤਾ ਬੀਬੀ ਪ੍ਰਕਾਸ਼ ਕੌਰ ਨਮਿਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ 6 ਜਨਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਦੁਪਹਿਰ 12 ਤੋਂ 1.30 ਵਜੇ ਤੱਕ ਹੋਵੇਗਾ। ਬੀਬੀ ਪ੍ਰਕਾਸ਼ ਕੌਰ ਦਾ ਬੀਤੀ ਪਹਿਲੀ ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲੇ ਆ ਰਹੇ ਸਨ ਤੇ ਕਰੀਬ 83 ਸਾਲ ਦੀ ਉਮਰ 'ਚ ਉਨ੍ਹਾਂ ਨੇ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਆਖਰੀ ਸਾਹ ਲਏ ਸਨ। ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿਆਸੀ, ਸਮਾਜਿਕ, ਧਾਰਮਿਕ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਬੀਬੀ ਪ੍ਰਕਾਸ਼ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।