- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਵਤਾਰ ਨਗਰ 'ਚ ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਸਾਈਕਲ ਚੋਰੀ

ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਅਵਤਾਰ ਨਗਰ ’ਚ ਦਿਨ-ਦਿਹਾੜੇ ਇਕ ਨੌਜਵਾਨ ਨੇ ਘਰ 'ਚ ਦਾਖਲ ਹੋ ਕੇ ਸਾਈਕਲ ਚੋਰੀ ਕਰ ਲਿਆ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ’ਚ ਰਿਕਾਰਡ ਹੋ ਗਈ, ਜਿਸ ਦੇ ਆਧਾਰ ’ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਘਟਨਾ ਅਵਤਾਰ ਨਗਰ ਦੀ ਗਲੀ ਨੰਬਰ-3 ’ਚ ਵਾਪਰੀ। ਪੀੜਤ ਬ੍ਰਹਮਦੇਵ ਨੇ ਦੱਸਿਆ ਕਿ ਉਹ ਕਢਾਈ ਦਾ ਕੰਮ ਕਰਦਾ ਹੈ। ਮੰਗਲਵਾਰ ਸਵੇਰੇ ਕਰੀਬ 11:30 ਵਜੇ ਘਰ ਦਾ ਮੇਨ ਗੇਟ ਖੁੱਲ੍ਹਾ ਹੋਣ ਦਾ ਫਾਇਦਾ ਉਠਾਉਂਦੇ ਹੋਏ ਇਕ ਨੌਜਵਾਨ ਅੰਦਰ ਵੜ ਗਿਆ ਤੇ ਉਥੇ ਖੜ੍ਹਾ ਸਾਈਕਲ ਲੈ ਕੇ ਭੱਜ ਗਿਆ। ਸੀਸੀਟੀਵੀ ਫੁਟੇਜ ’ਚ ਮੁਲਜ਼ਮ ਪਹਿਲਾਂ ਘਰ ’ਚ ਘੁੰਮਦਾ ਨਜ਼ਰ ਆ ਰਿਹਾ ਹੈ। ਕੁਝ ਦੇਰ ਆਲੇ-ਦੁਆਲੇ ਦਾ ਜਾਇਜ਼ਾ ਲੈਣ ਤੋਂ ਬਾਅਦ ਉਹ ਹੌਲੀ-ਹੌਲੀ ਗੇਟ ਖੋਲ੍ਹ ਕੇ ਘਰ ਅੰਦਰ ਦਾਖ਼ਲ ਹੋਇਆ। ਇਸ ਤੋਂ ਬਾਅਦ ਉਹ ਸਾਈਕਲ ਲੈ ਕੇ ਆਸਾਨੀ ਨਾਲ ਮੌਕੇ ਤੋਂ ਫਰਾਰ ਹੋ ਜਾਂਦਾ ਹੈ। ਫੁਟੇਜ 'ਚ ਮੁਲਜ਼ਮ ਦਾ ਚਿਹਰਾ ਵੀ ਸਾਫ ਦਿਖਾਈ ਦੇ ਰਿਹਾ ਹੈ। ਘਟਨਾ ਦਾ ਪਤਾ ਲੱਗਣ 'ਤੇ ਪੀੜਤਾ ਨੇ ਭਾਰਗੋ ਕੈਂਪ ਥਾਣੇ 'ਚ ਸ਼ਿਕਾਇਤ ਕੀਤੀ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ’ਚ ਲੈ ਕੇ ਮੁਲਜ਼ਮਾਂ ਦੀ ਪਛਾਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।