ਸਾਈਕਲ ਯਾਤਰਾ ਅਗਲੇ ਪੜਾਅ ਲਈ ਰਵਾਨਾ
ਸਾਈਕਲ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਨਿੱਘਾ ਸਵਾਗਤ
Publish Date: Wed, 19 Nov 2025 08:27 PM (IST)
Updated Date: Wed, 19 Nov 2025 08:28 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਦਿੱਲੀ ਚੱਲੀ ਸਾਈਕਲ ਯਾਤਰਾ ਮੰਗਲਵਾਰ ਦੀ ਰਾਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ’ਚ ਠਹਿਰਾਅ ਕਰਕੇ ਬੁੱਧਵਾਰ ਨੂੰ ਅਗਲੇ ਪੜਾਅ ਲਈ ਸਵੇਰੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਹੁੰਦੀ ਹੋਈ ਮਕਸੂਦਾਂ ਰਸਤਿਓਂ ਰਵਾਨਾ ਹੋਈ, ਉਥੇ ਵੀ ਯਾਤਰਾ ’ਚ ਸ਼ਾਮਲ ਲੋਕਾਂ ਦਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਨਜੀਤ ਸਿੰਘ ਜੀਕੇ ਦੀ ਅਗਵਾਈ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਚੱਲੀ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਇਸ ਦਾ ਯਾਤਰਾ ਉਦੇਸ਼ ਜਬਰੀ ਧਰਮ ਪਰਿਵਰਤਨ ਦਾ ਵਿਰੋਧ ਕਰਨਾ, ਸਾਫ ਵਾਤਾਵਰਣ ਤੇ ਸਿਹਤ ਸਬੰਧੀ ਜਾਗਰੂਕਤਾ ਫੈਲਾਉਣਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਧਰਮ ਖਾਤਰ ਦਿੱਤੀ ਕੁਰਬਾਨੀ ਦਾ ਸੰਦੇਸ਼ ਦੇਣਾ, ਨਸ਼ਿਆਂ ਦਾ ਵਿਰੋਧ ਕਰਨਾ ਤੇ ਦਸਤਾਰ ਦੀ ਮਹੱਤਤਾ ਨੂੰ ਘਰ-ਘਰ ਪਹੁੰਚਾਉਣਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਇਸ ਉਦੇਸ਼ ਦਾ ਸਨਮਾਨ ਕਰਦੇ ਹੋਏ ਯਾਤਰਾ ਨੂੰ ਜੀ ਆਇਆਂ ਕਿਹਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ,ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਆਦਿ ਸੰਗਤਾਂ ਹਾਜ਼ਰ ਸਨ।