ਪ੍ਰਸ਼ਾਸਕੀ ਕੰਪਲੈਕਸ ’ਚ ਦੋ ਸਾਲਾਂ ਦੀ ਅਲਾਟਮੈਂਟ ਵਾਸਤੇ ਬੂਥਾਂ ਦੀ ਬੋਲੀ 21 ਨੂੰ
ਪ੍ਰਸ਼ਾਸਕੀ ਕੰਪਲੈਕਸ ’ਚ ਦੋ ਸਾਲਾਂ ਦੀ ਅਲਾਟਮੈਂਟ ਵਾਸਤੇ ਬੂਥਾਂ ਦੀ ਬੋਲੀ 21 ਨੂੰ
Publish Date: Fri, 02 Jan 2026 07:17 PM (IST)
Updated Date: Fri, 02 Jan 2026 07:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ : ਜਲੰਧਰ : ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ 2 ਸਾਲ ਦੀ ਅਲਾਟਮੈਂਟ ਵਾਸਤੇ 35 ਬੂਥਾਂ ਦੀ ਨਿਲਾਮੀ/ਬੋਲੀ 21 ਜਨਵਰੀ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਚਹਿਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਹਿਰੀ ਕੰਪਾਊਂਡ ਰੂਲਜ਼-2003 ਮੁਤਾਬਿਕ ਕੀਤੀ ਜਾਣੀ ਹੈ। ਇਸ ਬੋਲੀ ਸਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ 20 ਜਨਵਰੀ ਸ਼ਾਮ 4 ਵਜੇ ਤਕ ਆਪਣੇ ਆਈਡੀ ਪਰੂਫ ਸਮੇਤ ਨਜ਼ਾਰਤ ਸ਼ਾਖਾ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੂਥਾਂ ਦੀ ਡਿਟੇਲ ਅਤੇ ਬੋਲੀ ਦੀਆਂ ਸ਼ਰਤਾਂ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਨਜ਼ਾਰਤ ਸ਼ਾਖਾ ਦੇ ਨੋਟਿਸ ਬੋਰਡ ਤੋਂ ਦੇਖੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਦਰਖਾਸਤ ਜਮ੍ਹਾਂ ਕਰਵਾਉਣ ਜਾਂ ਬੋਲੀ ਵਾਲੇ ਦਿਨ ਜਨਤਕ ਛੁੱਟੀ ਦਾ ਐਲਾਨ ਹੋ ਜਾਂਦਾ ਹੈ, ਤਾਂ ਬੋਲੀ ਅਗਲੇ ਕੰਮ ਵਾਲੇ ਦਿਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਬਿਨਾਂ ਕੋਈ ਕਾਰਨ ਦੱਸੇ ਕਿਸੇ ਵੀ ਬੋਲੀ ਜਾਂ ਸਾਰੀਆਂ ਬੋਲੀਆਂ ਨੂੰ ਰੱਦ ਕਰਨ ਦਾ ਅਧਿਕਾਰ ਰਾਖਵਾਂ ਰੱਖਦੇ ਹਨ।