Jalandhar News : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦਾ ਵੱਡਾ ਐਕਸ਼ਨ, ਡਿਊਟੀ 'ਚ ਲਾਪਰਵਾਹੀ ਵਰਤਣ ਵਾਲਾ ASI ਮੰਗਤ ਰਾਮ ਨੌਕਰੀ ਤੋਂ ਡਿਸਮਿਸ
ਜਲੰਧਰ ਦੇ ਪਾਰਸ ਸਟੇਟ ਵਿੱਚ ਇੱਕ ਮਾਸੂਮ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸਖ਼ਤ ਰੁਖ਼ ਅਪਣਾਇਆ ਹੈ।
Publish Date: Thu, 27 Nov 2025 12:00 PM (IST)
Updated Date: Thu, 27 Nov 2025 12:05 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ - ਜਲੰਧਰ ਦੇ ਪਾਰਸ ਸਟੇਟ ਵਿੱਚ ਇੱਕ ਮਾਸੂਮ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸਖ਼ਤ ਰੁਖ਼ ਅਪਣਾਇਆ ਹੈ।
ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਨੇ ਮੌਕੇ 'ਤੇ ਪਹੁੰਚ ਕੇ ਲਾਪਰਵਾਹੀ ਕਰਨ ਵਾਲੇ ਚੌਕੀ ਲੈਦਰ ਕੰਪਲੈਕਸ ਦੇ ਇੰਚਾਰਜ ਮੰਗਤ ਰਾਮ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਉਨ੍ਹਾਂ ਦੇ ਨਾਲ ਗਏ ਅਤੇ ਪੀਸੀਆਰ ਟੀਮ ਵਿੱਚ ਤਾਇਨਾਤ ਦੋ ਹੋਰ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਉਹ ਖੁਦ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹਨ ਅਤੇ ਜੇਕਰ ਹੋਰ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਵੀ ਲਾਪਰਵਾਹੀ ਵਾਲੀ ਪਾਈ ਗਈ ਤਾਂ ਉਹ ਸਖ਼ਤ ਕਾਰਵਾਈ ਕਰਨਗੇ।