ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ’ਚ ਦੋ ਨੌਜਵਾਨ ਫੜੇ
ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ
Publish Date: Mon, 13 Apr 2026 07:13 PM (IST)
Updated Date: Mon, 13 Apr 2026 07:16 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਗੁਪਤ ਸੂਚਨਾ ਤੇ ਆਬਕਾਰੀ ਵਿਭਾਗ ਦੀ ਇਕ ਟੀਮ ਨੇ ਪਟੇਲ ਚੌਕ ’ਚ ਛਾਪਾ ਮਾਰਿਆ ਤੇ ਇਕ ਨਾਜਾਇਜ਼ ਸ਼ਰਾਬ ਰੈਕੇਟ ਦਾ ਪਰਦਾਫਾਸ਼ ਕੀਤਾ। ਇਕ ਨੌਜਵਾਨ ਨੂੰ ਮੌਕੇ ਤੇ ਸ਼ਰਾਬ ਵੇਚਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਇਸ਼ਾਦ ਵਾਸੀ ਗਾਂਧੀ ਕੈਂਪ ਵਜੋਂ ਹੋਈ ਹੈ। ਮੁੱਢਲੀ ਪੁੱਛਗਿੱਛ ਦੌਰਾਨ ਉਸਨੇ ਮੰਨਿਆ ਕਿ ਉਹ ਲਗਭਗ ਇਕ ਮਹੀਨੇ ਤੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ’ਚ ਸ਼ਾਮਲ ਸੀ। ਤਫ਼ਤੀਸ਼ ਦੌਰਾਨ ਇਸ਼ਾਦ ਨੇ ਖੁਲਾਸਾ ਕੀਤਾ ਕਿ ਉਸ ਨੇ ਇਹ ਸ਼ਰਾਬ ਸੰਜੂ ਨਾਮ ਦੇ ਵਿਅਕਤੀ ਤੋਂ ਖਰੀਦੀ ਸੀ। ਆਬਕਾਰੀ ਵਿਭਾਗ ਨੇ ਅਗਲੀ ਕਾਰਵਾਈ ਕਰਦਿਆਂ ਸੰਜੂ ਨੂੰ ਹਿਰਾਸਤ ’ਚ ਲੈ ਲਿਆ। ਹਾਲਾਂਕਿ ਸੰਜੂ ਨੇ ਆਪਣੇ ’ਤੇ ਲਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ। ਆਬਕਾਰੀ ਵਿਭਾਗ ਦੇ ਈਟੀਓ ਅਮਨਦੀਪ ਪੁਰੀ ਨੇ ਕਿਹਾ ਕਿ ਇਹ ਕਾਰਵਾਈ ਇੰਸਪੈਕਟਰ ਜਸ਼ਨ ਤੇ ਸਿਮਰਨ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਸੀ। ਇਸ ਦੌਰਾਨ ਇਕ ਸਥਾਨਕ ਸ਼ਰਾਬ ਦੇ ਆਊਟਲੈੱਟ ਦੇ ਭਾਈਵਾਲ ਨੇ ਦੋਸ਼ ਲਾਇਆ ਕਿ ਮੁਲਜ਼ਮ ਕਾਫ਼ੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾ ਰਿਹਾ ਸੀ। ਮੁਲਜ਼ਮ ਅਧਿਕਾਰਤ ਆਊਟਲੈੱਟ ਦੇ ਬਾਹਰ ਸ਼ਰਾਬ ਵੇਚ ਕੇ ਸਰਕਾਰੀ ਨੂੰ ਨੁਕਸਾਨ ਪਹੁੰਚਾ ਰਿਹਾ ਸੀ। ਆਬਕਾਰੀ ਵਿਭਾਗ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਥਾਣਾ ਨੰਬਰ 2 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।