ਟਾਂਡਾ 'ਚ ਵੱਡੀ ਕਾਰਵਾਈ: ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਨ ਵਾਲੀ ਔਰਤ ਪੁਲਿਸ ਸ਼ਿਕੰਜੇ 'ਚ, DSP ਦੀ ਰਿਪੋਰਟ 'ਤੇ ਹੋਈ FIR
ਪੁਲਿਸ ਮੁਤਾਬਕ, ਜਸਵੀਰ ਕੌਰ ਉਰਫ ਬੇਬੀ ਨੇ ਗੁਰਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਚੋਟਾਲਾ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 3 ਲੱਖ ਰੁਪਏ ਕਥਿਤ ਤੌਰ ’ਤੇ ਲਏ ਸਨ। ਦੋਸ਼ ਹੈ ਕਿ ਨਾ ਤਾਂ ਗੁਰਵਿੰਦਰ ਸਿੰਘ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਗਏ।
Publish Date: Mon, 25 May 2026 01:10 PM (IST)
Updated Date: Mon, 25 May 2026 01:17 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਟਾਂਡਾ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਇੱਕ ਮਹਿਲਾ ਖ਼ਿਲਾਫ ਭਾਰਤੀ ਨਿਆਏ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਨਾਮਜ਼ਦ ਕੀਤੀ ਗਈ ਦੋਸ਼ੀ ਮਹਿਲਾ ਦੀ ਪਛਾਣ ਜਸਵੀਰ ਕੌਰ ਉਰਫ ਬੇਬੀ ਪਤਨੀ ਜਸਵੀਰ ਸਿੰਘ ਵਾਸੀ ਤਲਵੰਡੀ ਸੱਲਾ (ਹਾਲ ਵਾਸੀ ਹਰਸੀ ਪਿੰਡ, ਜ਼ਿਲ੍ਹਾ ਹੁਸ਼ਿਆਰਪੁਰ) ਵਜੋਂ ਹੋਈ ਹੈ।
ਪੁਲਿਸ ਮੁਤਾਬਕ, ਜਸਵੀਰ ਕੌਰ ਉਰਫ ਬੇਬੀ ਨੇ ਗੁਰਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਚੋਟਾਲਾ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 3 ਲੱਖ ਰੁਪਏ ਕਥਿਤ ਤੌਰ ’ਤੇ ਲਏ ਸਨ। ਦੋਸ਼ ਹੈ ਕਿ ਨਾ ਤਾਂ ਗੁਰਵਿੰਦਰ ਸਿੰਘ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਗਏ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਐੱਸ.ਪੀ. ਟਾਂਡਾ ਵੱਲੋਂ ਇਸ ਦੀ ਪੜਤਾਲ ਕੀਤੀ ਗਈ ਅਤੇ ਇਨਕੁਆਰੀ ਰਿਪੋਰਟ ਦੇ ਅਧਾਰ ’ਤੇ ਟਾਂਡਾ ਪੁਲਿਸ ਨੇ ਕਾਰਵਾਈ ਕਰਦਿਆਂ ਜਸਵੀਰ ਕੌਰ ਉਰਫ ਬੇਬੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।