59 ਕਰੋੜ ਦੇ ਵਿਕਾਸ ਕਾਰਜ ਕਰਵਾਉਣ ਦਾ ਦਾਅਵਾ ਰੱਖੜੀ ਤੋਂ ਪਹਿਲਾਂ ਜਲੰਧਰ ਸੈਂਟਰਲ ਲਈ ਵੱਡਾ ਐਲਾਨ, 59 ਕਰੋੜ ਦੇ ਵਿਕਾਸ ਕਾਰਜ ਕਰਵਾਉਣ ਦਾ ਦਾਅਵਾ
Publish Date: Thu, 06 Aug 2026 09:37 PM (IST)
Updated Date: Thu, 06 Aug 2026 09:37 PM (IST)
ਫਲੈਗ ਰੱਖੜੀ ਤੋਂ ਪਹਿਲਾਂ ਜਲੰਧਰ ਸੈਂਟਰਲ ਲਈ ਵੱਡਾ ਐਲਾਨ ਕਰਾਸਰ ਸਖੀਆਂ ਦਾ ਵਿਸ਼ੇਸ਼ ਸਮਾਗਮ ਦੌਰਾਨ ਕੀਤਾ ਜਾਵੇਗਾ ਸਨਮਾਨ ਕੋਹਲੀ ਨੇ ਕਿਹਾ, ਹਰ ਯੋਗ ਲਾਭਪਾਤਰੀ ਤੱਕ ਪਹੁੰਚਾਈਆਂ ਜਾਣਗੀਆਂ ਸਰਕਾਰੀ ਯੋਜਨਾਵਾਂ ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਹਲਕੇ ਦੇ ਲੋਕਾਂ ਲਈ ਵਿਕਾਸ ਕਾਰਜਾਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਛੇ ਮਹੀਨਿਆਂ ਦੌਰਾਨ ਜਲੰਧਰ ਸੈਂਟਰਲ ’ਚ ਕਰੀਬ 59 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ’ਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਟ੍ਰੀਟ ਲਾਈਟਾਂ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮ ਸ਼ਾਮਲ ਹੋਣਗੇ। ਇਕ ਪ੍ਰੈੱਸ ਕਾਨਫਰੰਸ ਦੌਰਾਨ ਕੋਹਲੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਤੇ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਨਿਤਿਨ ਕੋਹਲੀ ਨੇ ਐਲਾਨ ਕੀਤਾ ਕਿ 29 ਅਗਸਤ ਨੂੰ ਵਿਸ਼ੇਸ਼ ਰੱਖੜੀ ਸਮਾਗਮ ਕਰਵਾਇਆ ਜਾਵੇਗਾ, ਜਿਸ ’ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ’ਚ ਯੋਗਦਾਨ ਦੇਣ ਵਾਲੀਆਂ ‘ਸਖੀਆਂ’ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਖੀਆਂ ਦੀ ਮਿਹਨਤ ਸਦਕਾ ਯੋਜਨਾ ਦਾ ਲਾਭ ਵੱਡੀ ਗਿਣਤੀ ਵਿੱਚ ਯੋਗ ਔਰਤਾਂ ਤੱਕ ਪਹੁੰਚਿਆ ਹੈ। ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ ਕਰੀਬ 60 ਫੀਸਦੀ ਯੋਗ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਯੋਗ ਪਰਿਵਾਰਾਂ ਨੂੰ ਵੀ ਜਲਦ ਯੋਜਨਾ ਨਾਲ ਜੋੜਿਆ ਜਾਵੇਗਾ। ਲੋਕਾਂ ਦੀ ਸਹੂਲਤ ਲਈ ਵਨ ਕਾਲ ਡੋਰ-ਟੂ-ਡੋਰ ਸੇਵਾ ਸ਼ੁਰੂ ਕੀਤੀ ਗਈ ਹੈ। ਲੋਕ ਲੈਂਡਲਾਈਨ ਨੰਬਰ 0181-501-8181 ’ਤੇ ਸੰਪਰਕ ਕਰ ਕੇ ਯੋਜਨਾ ਦੇ ਫਾਰਮ ਤੇ 10 ਲੱਖ ਰੁਪਏ ਦੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਸਬੰਧੀ ਸਹਾਇਤਾ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ। ਲੋੜ ਪੈਣ ’ਤੇ ਟੀਮ ਵੱਲੋਂ ਘਰ ਜਾ ਕੇ ਵੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ---------------------- ਲੋੜਵੰਦ ਪਰਿਵਾਰਾਂ ਲਈ ਮੁਫ਼ਤ ਈ-ਰਿਕਸ਼ਾ ਸੇਵਾ ਨਿਤਿਨ ਕੋਹਲੀ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਉਣ-ਜਾਣ ਦੀ ਸਮੱਸਿਆ ਨੂੰ ਦੇਖਦੇ ਹੋਏ ਲੋੜਵੰਦ ਪਰਿਵਾਰਾਂ ਲਈ ਮੁਫ਼ਤ ਈ-ਰਿਕਸ਼ਾ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਔਰਤਾਂ ਪਰਿਵਾਰ ਤੇ ਸਮਾਜ ਦੀ ਮਜ਼ਬੂਤ ਨੀਂਹ ਹਨ। ਰੱਖੜੀ ਮੌਕੇ ਇਹ ਪਹਿਲ ਔਰਤਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਤੇ ਉਨ੍ਹਾਂ ਦੇ ਸਸ਼ਕਤੀਕਰਨ ਪ੍ਰਤੀ ਵਚਨਬੱਧਤਾ ਦਰਸਾਉਣ ਦਾ ਯਤਨ ਹੈ।