ਜਲੰਧਰ 'ਚ ਹੋਇਆ ਵੱਡਾ ਧਮਾਕਾ, ਹਿੱਲੀਆਂ ਲੋਕਾਂ ਦੇ ਘਰਾਂ ਦੀਆਂ ਕੰਧਾਂ; 1 ਦੀ ਮੌਤ ਤੇ 2 ਗੰਭੀਰ ਜ਼ਖ਼ਮੀ
ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇੱਕ ਸਕ੍ਰੈਪ ਗੋਦਾਮ ਵਿੱਚ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ, ਜਿਸ ਵਿਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਧਮਾਕਾ ਇੰਨਾ ਭਿਆਨਕ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਤੱਕ ਹਿੱਲ ਗਈਆਂ ਅਤੇ ਆਵਾਜ਼ ਇੱਕ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।
Publish Date: Sun, 14 Dec 2025 12:34 PM (IST)
Updated Date: Sun, 14 Dec 2025 12:37 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ - ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇੱਕ ਸਕ੍ਰੈਪ ਗੋਦਾਮ ਵਿੱਚ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ, ਜਿਸ ਵਿਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਧਮਾਕਾ ਇੰਨਾ ਭਿਆਨਕ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਤੱਕ ਹਿੱਲ ਗਈਆਂ ਅਤੇ ਆਵਾਜ਼ ਇੱਕ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।
ਮ੍ਰਿਤਕ ਦੀ ਪਛਾਣ ਸੰਤੋਖਪੁਰਾ ਦੇ ਰਹਿਣ ਵਾਲੇ ਰਾਜਿੰਦਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ 8 ਦੇ ਇੰਚਾਰਜ ਇੰਸਪੈਕਟਰ ਸਾਹਿਲ ਚੌਧਰੀ ਪੁਲਿਸ ਪਾਰਟੀ ਸਮੇਤ ਮੋਕੇ 'ਤੇ ਪਹੁੰਚੇ, ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਧਮਾਕੇ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਗੈਸ ਸਿਲੰਡਰ ਵਿੱਚ ਹੋਇਆ ਸੀ, ਜਦੋਂ ਕਿ ਕੁਝ ਲੋਕਾਂ ਨੂੰ ਸ਼ੱਕ ਹੈ ਕਿ ਸਕ੍ਰੈਪ ਗੋਦਾਮ ਵਿੱਚ ਸਟੋਰ ਕੀਤਾ ਪੁਰਾਣਾ ਵਿਸਫੋਟਕ ਜਾਂ ਸ਼ੱਕੀ ਸਮੱਗਰੀ ਕਾਰਨ ਹੋ ਸਕਦੀ ਹੈ।
ਪੁਲਿਸ ਹਰ ਪਹਿਲੂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ। ਥਾਣਾ 8 ਦੀ ਪੁਲਿਸ ਸਮੇਤ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਥਾਣਾ ਅੱਠ ਦੇ ਮੁਖੀ ਇੰਸਪੈਕਟਰ ਸਾਹਿਲ ਚੌਧਰੀ ਦਾ ਕਹਿਣਾ ਹੈ ਕਿ ਧਮਾਕੇ ਦਾ ਅਸਲ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗਾ।