ਕਾਂਗਰਸ ਨੂੰ ਵੱਡਾ ਝਟਕਾ, ਕੋਹਲੀ ਨੇ ਹਨੀ ਨੂੰ ਕਰਵਾਇਆ ‘ਆਪ’ ’ਚ ਸ਼ਾਮਲ
ਜਲੰਧਰ ਸੈਂਟਰਲ ਹਲਕੇ ’ਚ ‘ਆਪ’ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ 30 ਦੇ ਕਾਂਗਰਸ ਆਗੂ ਇੰਦਰਮੋਹਨ ਸਿੰਘ ਹਨੀ ਆਪਣੇ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ ਹੇਠ ਹੋਈ।
Publish Date: Thu, 28 May 2026 10:37 PM (IST)
Updated Date: Thu, 28 May 2026 10:40 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਸੈਂਟਰਲ ਹਲਕੇ ’ਚ ‘ਆਪ’ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ 30 ਦੇ ਕਾਂਗਰਸ ਆਗੂ ਇੰਦਰਮੋਹਨ ਸਿੰਘ ਹਨੀ ਆਪਣੇ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਲੰਧਰ ਦੇ ਮੇਅਰ ਵਨੀਤ ਧੀਰ, ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਸਾਬਕਾ ਮੇਅਰ ਜਗਦੀਸ਼ ਰਾਜਾ ਜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਆਗੂਆਂ ਵੱਲੋਂ ਇੰਦਰਮੋਹਨ ਸਿੰਘ ਹਨੀ ਦਾ ਪਾਰਟੀ ’ਚ ਨਿੱਘਾ ਸਵਾਗਤ ਕੀਤਾ ਗਿਆ। ਕੋਹਲੀ ਨੇ ਇੰਦਰਮੋਹਨ ਸਿੰਘ ਹਨੀ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਹਨੀ ਹਮੇਸ਼ਾ ਆਪਣੇ ਇਲਾਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੇ ਰਹੇ ਹਨ ਤੇ ਸਮਾਜਿਕ ਕਾਰਜਾਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਨੀ ਦੇ ਪਾਰਟੀ ਨਾਲ ਜੁੜਨ ਨਾਲ ਜਲੰਧਰ ਸੈਂਟਰਲ ’ਚ ‘ਆਪ’ ਹੋਰ ਮਜ਼ਬੂਤ ਹੋਵੇਗੀ। ਇੰਦਰਮੋਹਨ ਸਿੰਘ ਹਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨਿਤਿਨ ਕੋਹਲੀ ਦੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ‘ਆਪ’ ਵੱਲੋਂ ਲੋਕਾਂ ਦੀ ਭਲਾਈ ਲਈ ਲਏ ਜਾ ਰਹੇ ਇਤਿਹਾਸਕ ਫੈਸਲੇ ਉਨ੍ਹਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਇਲਾਕੇ ’ਚ ਸੜਕਾਂ, ਪਾਰਕਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਵਾਲੀਬਾਲ, ਬਾਸਕਿਟਬਾਲ ਅਤੇ ਬੈਡਮਿੰਟਨ ਗਰਾਊਂਡਾਂ ਦੇ ਵਿਕਾਸ ਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਨਿਤਿਨ ਕੋਹਲੀ ਲੋਕਾਂ ’ਚ ਰਹਿ ਕੇ ਹਰ ਇਕ ਵਿਅਕਤੀ ਦੇ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਵਾ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਖਾਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਅਜੇ ਚੋਪੜਾ, ਗੌਰਵ ਉੱਪਲ, ਮਨਜੀਤ ਸਿੰਘ, ਸੰਜੀਵ ਪੂਰੀ ਤੇ ਅਸ਼ੀਸ਼ ਗੁਲਾਟੀ ਤੇ ਵਾਰਡ ਨੰਬਰ 21 ਦੇ ਕੌਂਸਲਰ ਜਗਵਿੰਦਰ ਸਿੰਘ ਬਿੱਲਾ ਮੌਜੂਦ ਰਹੇ।