
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫਿਲੌਰ ਪੁਲਿਸ ਥਾਣੇ ਦੇ ਬਿਲਕੁਲ ਸਾਹਮਣੇ ਤੋਂ ਮੋਟਰਸਾਈਕਲ ਚੋਰੀ ਹੋ ਗਿਆ। ਸਤਲੁਜ ਸਟੂਡੀਓ ਦੇ ਮਾਲਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਾਮ ਕਰੀਬ 5 ਵਜੇ ਮੋਟਰਸਾਈਕਲ ਦੁਕਾਨ ਦੇ ਬਾਹਰ ਖੜ੍ਹਾ ਕੀਤਾ ਸੀ।

ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਪੁਲਿਸ ਥਾਣੇ ਦੇ ਬਿਲਕੁਲ ਸਾਹਮਣੇ ਤੋਂ ਮੋਟਰਸਾਈਕਲ ਚੋਰੀ ਹੋ ਗਿਆ। ਸਤਲੁਜ ਸਟੂਡੀਓ ਦੇ ਮਾਲਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਾਮ ਕਰੀਬ 5 ਵਜੇ ਮੋਟਰਸਾਈਕਲ ਦੁਕਾਨ ਦੇ ਬਾਹਰ ਖੜ੍ਹਾ ਕੀਤਾ ਸੀ।
ਰਾਤ 8 ਵਜੇ ਦੁਕਾਨ ਬੰਦ ਕਰਕੇ ਬਾਹਰ ਆਏ ਤਾਂ ਮੋਟਰਸਾਈਕਲ ਗਾਇਬ ਸੀ। ਉਨ੍ਹਾਂ ਵੱਲੋਂ ਥਾਣਾ ਫਿਲੌਰ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।